ਮਨਿੰਦਰਜੀਤ ਸਿੱਧੂ
ਜੈਤੋ, 22 ਅਕਤੂਬਰ 2020 - ਮੁਖਬਰ ਤੋਂ ਮਿਲੀ ਇਤਲਾਹ ਦੇ ਆਧਾਰ `ਤੇ ਕਰਾਈਮ ਇਨਵਿਸਟੀਗੇਸ਼ਨ ਏਜੰਸੀ ਜੈਤੋ ਵੱਲੋਂ ਪਿੰਡ ਸੂਰਘੂਰੀ ਵਿਖੇ ਨਜਾਇਜ਼ ਸ਼ਰਾਬ ਕੱਢਣ ਵਾਲੇ ਧਰਮਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਦੇ ਘਰ ਛਾਪੇਮਾਰੀ ਕਰਕੇ ਵੱੱਡੀ ਮਾਤਰਾ ਵਿੱਚ ਲਾਹਣ ਅਤੇ ਨਜਾਇਜ਼ ਸ਼ਰਾਬ ਫੜ ਕੇ ਦੋਸ਼ੀ ਨੂੰ ਕਾਬੂ ਕਰ ਲਿਆ।ਸੀ.ਆਈ.ਏ ਸਟਾਫ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਛਾਪੇਮਾਰੀ ਦੌਰਾਨ 110 ਲੀਟਰ ਲਾਹਣ ਅਤੇ 5 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਅਤੇ ਉਕਤ ਦੋਸ਼ੀ ਖਿਲਾਫ ਕਾਨੂੰਨ ਦੀਆਂ ਵੱਖ ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ। ਇਸ ਮਿਸ਼ਨ ਵਿੱਚ ਸਹਾਇਕ ਸਬ ਇੰਸਪੈਕਟਰ ਦਰਸ਼ਨ, ਸਹਾਇਕ ਸਬ ਇੰਸਪੈਕਟਰ ਸਿਕੰਦਰ ਸਿੰਘ, ਮੁੱਖ ਮੁਨਸ਼ੀ ਹੈੱਡ ਕਾਂਸਟੇਬਲ ਹਰਜਿੰਦਰ ਸਿੰਘ, ਹੈੱਡ ਕਾਂਸਟੇਬਲ ਖੁਸ਼ਵਿੰਦਰ ਸਿੰਘ, ਰਣਜੀਤ ਸਿੰਘ, ਜਤਿੰਦਰ ਸਿੰਘ ਨੇ ਅਹਿਮ ਭੂਮਿਕਾ ਨਿਭਾਈ।