← ਪਿਛੇ ਪਰਤੋ
ਚੰਡੀਗੜ੍ਹ, 23 ਅਕਤੂਬਰ 2020 - ਭਾਈ ਜਸਵੰਤ ਸਿੰਘ ਖਾਲੜਾ ਦਾ ਜਨਮ ਤਰਨਤਾਰਨ ਦੇ ਪਿੰਡ ਖਾਲੜਾ 'ਚ 1952 ਵਿੱਚ ਉਨ੍ਹਾਂ ਦਾ ਜਨਮ ਹੋਇਆ ਸੀ। ਜਸਵੰਤ ਸਿੰਘ ਖਾਲੜਾ ਨੇ 1984 ਦੀ ਸਿੱਖ ਨਸਲਕੁਸ਼ੀ ਦਾ ਅਪਰੇਸ਼ਨ ਬਲੂ ਸਟਾਰ ਸਮੇਤ ਪੰਜਾਬ ਦਾ ਕਾਲਾ ਦੌਰ ਖੁਦ ਦੇਖਿਆ ਸੀ ਅਤੇ ਇਸ ਦੌਰਾਨ ਉਨ੍ਹਾਂ ਨੇ ਪੰਜਾਬ ਵਿਚ ਖਾੜਕੂਵਾਦ ਵੇਲੇ ਲਵਾਰਿਸ ਦੱਸ ਕੇ ਲਾਸ਼ਾਂ ਸਾੜਨ ਦੇ ਮਾਮਲੇ ਦਾ ਭੇਤ ਜੱਗ ਜ਼ਾਹਰ ਕੀਤਾ ਸੀ। ਦਰਅਸਲ ਭਾਈ ਖਾਲੜਾ ਨੇ ਪੰਜਾਬ ਵਿਚ ਖਾੜਕੂਵਾਦ ਦੌਰਾਨ ਜੂਨ 1984 ਤੋਂ ਲੈ ਕੇ ਦਸੰਬਰ 1994 ਦੌਰਾਨ ਮਾਰੇ ਗਏ ਪੰਜਾਬੀਆਂ ਦੀਆਂ 6017 ਅਣਪਛਾਤੀਆਂ ਲਾਸ਼ਾਂ ਦਾ ਵੇਰਵਾ ਤਿਆਰ ਕੀਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਪੁਲਿਸ ਘਰੋਂ ਜ਼ਬਰਦਸਤੀ ਚੁੱਕ ਕੇ ਲੈ ਗਈ ਸੀ। ਅੱਜ ਚੰਡੀਗੜ੍ਹ 'ਚ ਜਸਵੰਤ ਸਿੰਘ ਖਾਲੜਾ ਦੇ ਜੀਵਨ ਬਾਰੇ ਲਿਖੀ ਹੋਈ ਕਿਤਾਬ ਰਿਲੀਜ਼ ਕੀਤੀ ਗਈ ਹੈ। ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
https://
Total Responses : 260