ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 25 ਅਕਤੂਬਰ : ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਵਿੱਚ ਹੁਣ ਤੱਕ 1979 ਕੋਰੋਨਾ ਦੇ ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਜਦੋਂ ਕਿ 46 ਹਜ਼ਾਰ 604 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਆਏ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੁਣ ਤੱਕ 48, 751 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 2138 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ, ਜਿਨ੍ਹਾਂ ਵਿੱਚੋਂ 1979 ਮਰੀਜ਼ ਠੀਕ ਹੋ ਚੁੱਕੇ ਹਨ ਜਦੋਂ ਕਿ ਐਕਟਿਵ ਕੇਸਾਂ ਦੀ ਗਿਣਤੀ 60 ਹੈ।
ਸਿਵਲ ਸਰਜਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਘਰ ਤੋਂ ਬਾਹਰ ਨਿਕਲਣ ਸਮੇਂ ਆਪਣਾ ਮੂੰਹ ਰੁਮਾਲ ਜਾਂ ਮਾਸਕ ਨਾਲ ਢੱਕ ਕੇ ਰੱਖਣਾ ਚਾਹੀਦਾ ਹੈ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਤੇ ਪਾਣੀ ਜਾਂ ਸੈਨੇਟਾਈਜ਼ਰ ਨਾਲ ਸਾਫ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਸਮਾਜਕ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ।
ਸਿਹਤ ਵਿਭਾਗ ਵੱਲੋਂ ਲਗਾਤਾਰ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕਰਨ ਲਈ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਆਮ ਲੋਕਾਂ ਨੂੰ ਇਸ ਗੱਲ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਖਾਤਮੇ ਲਈ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਨੂੰ ਸਫਲ ਬਣਾਉਣ ਲਈ ਹਰੇਕ ਨਾਗਰਿਕ ਨੂੰ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਇਸ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇ।