ਸੰਬੋਧਨ ਕਰਦੇ ਹੋਏ ਵਰਦੇਵ ਸਿੰਘ ਨੋਨੀ ਮਾਨ ,ਮੰਚ ਤੇ ਮੌਜੂਦ ਹਨ ਜਨਮੇਜਾ ਸਿੰਘ ਸੇਖੋਂ ਅਤੇ ਹੋਰ ਆਗੂ
ਜਗਦੀਸ਼ ਥਿੰਦ
ਗੁਰੂ ਹਰਸਹਾਏ / ਫਿਰੋਜ਼ਪੁਰ 28 ਅਕਤੂਬਰ ,
ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਸ਼੍ਰੋਮਣੀ ਕਮੇਟੀ ਦੇ ਇਤਿਹਾਸਕ ਦਿਵਸ ਨੂੰ ਮਨਾਉਣ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਹੈ।
ਵਰਨਣਯੋਗ ਹੈ ਕਿ
ਸ਼੍ਰੋਮਣੀ ਅਕਾਲੀ ਦਲ ਦੇ ਗੋਰਵਮਈ ਇਤਿਹਾਸ ਨੂੰ ਮਨਾਉਣ ਲਈ ਨਵੰਬਰ-ਦਸੰਬਰ ਮਹੀਨੇ ਵਿੱਚ ਕਰਵਾਏ ਜਾ ਰਹੇ ਸਮਾਗਮਾਂ ਸਬੰਧੀ ਜਿਲ੍ਹਾ ਆਬਜ਼ਰਵਰ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਵਲੋਂ ਇਤਿਹਾਸਕ ਧਾਰਮਿਕ ਸਥਾਨ ਡੇਰਾ ਭਜਨਗੜ੍ਹ ਗੋਲੂ ਕਾ ਮੋਡ਼ ਵਿਖੇ ਹਲਕਾਵਾਰ ਮੀਟਿੰਗ ਕੀਤੀ ।
ਇਸ ਮੀਟਿੰਗ ਵਿੱਚ ਸ਼੍ਰੋਮਣੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ , ਪੰਜਾਬੀ ਅਤੇ ਪੰਜਾਬੀਅਤ ਦੀ ਅਲੰਬਰਦਾਰ ਪਾਰਟੀ ਹੈ ।
ਇਸ ਤਰ੍ਹਾਂ ਹੀ ਕੁਰਬਾਨੀਆਂ ਦੇਣ ਤੋਂ ਬਾਅਦ ਪਵਿੱਤਰ ਗੁਰੂੁ ਅਸਥਾਨਾਂ ਦੀ ਸਾਂਭ ਸੰਭਾਲ ਗੁਰ ਮਰਿਆਦਾ ਅਨੁਸਾਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਹੋਈ ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਨ੍ਹਾਂ ਦੀ ਮਹੱਤਤਾ ਸਬੰਧੀ ਨਵੀਂ ਪੀੜ੍ਹੀ ਅਤੇ ਦੁਨੀਆਂ ਭਰ ਦੇ ਲੋਕਾਂ ਵਿੱਚ ਜਾਗਰੂਕਤਾ ਬਣਾਈ ਰੱਖਣ ਲਈ ਵੱਡੇ ਪੱਧਰ ਤੇ ਇਨ੍ਹਾਂ ਦਿਹਾੜਿਆਂ ਨੂੰ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਹੈ ।
ਉਨ੍ਹਾਂ ਪੰਜਾਬ ਅੰਦਰ ਚੱਲ ਰਹੇ ਸੰਘਰਸ਼ ਸਬੰਧੀ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜ ਕੇ ਮਹੋਲ ਨੂੰ ਖ਼ਰਾਬ ਕੀਤਾ ਜਾਵੇ ।
ਕੇਂਦਰ ਦੀ ਬੀ ਜੇ ਪੀ ਸਰਕਾਰ ਵੱਲੋਂ ਲਿਆਂਦੇ ਖੇਤੀ ਸੋਧ ਬਿਲ ਸਾਰੇ ਵਰਗਾਂ ਲਈ ਘਾਤਕ ਹਨ ਕਿਉਂਕਿ ਸਾਰੇ ਵਰਗ ਕਿਸਾਨੀ ਤੇ ਨਿਰਭਰ ਹਨ ।
ਉਨ੍ਹਾਂ ਕਿਹਾ ਇਹ ਨਵੇਂ ਕਾਨੂੰਨ ਬਣਨ ਨਾਲ ਇਕੱਲੇ ਕਿਸਾਨਾਂ ਹੀ ਨਹੀਂ ਬਲਕਿ ਬਹੁਤ ਸਾਰੇ ਵਰਗਾਂ ਨੂੰ ਆਪਣਾ ਭਵਿੱਖ ਧੁੰਦਲਾ ਦਿਸ ਰਿਹਾ ਹੈ।
ਨੋਨੀ ਮਾਨ ਨੇ ਕਿਹਾ ਜੇਕਰ ਸੰਘਰਸ਼ ਲਈ ਰੂਪ ਰੇਖਾ ਨਾ ਉਲੀਕੀ ਤਾਂ ਆਉਣ ਵਾਲੀਆਂ ਪੀੜੀਆਂ ਸਾਨੂੰ ਮੁਆਫ ਨਹੀਂ ਕਰਨਗੀਆ। ਇਸ ਮੌਕੇ ਜ਼ਿਲਾ ਅਬਜ਼ਰਵਰ ਤੌਰ ਤੇ ਪਹੁੰਚੇ ਸਰਦਾਰ ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ 13 ਨਵੰਬਰ ਨੂੰ ਆ ਰਿਹਾ ਹੈ ।
ਇਸ ਦੀ ਸ਼ੁਰੂਆਤ ਸ਼੍ਰੀ ਅਨੰਦਪੁਰ ਸਾਹਿਬ ਤੋਂ ਕੀਤੀ ਜਾ ਰਹੀ ਹੈ ।
ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ 14 ਦਸੰਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ ।
ਇਨ੍ਹਾਂ ਦੋਨਾਂ ਸਮਾਗਮਾਂ ਤੇ ਅਕਾਲੀ ਦਲ ਦੇ ਵਰਕਰਾਂ ਨੂੰ ਵਧ ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ ।
ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਦੇ ਵਿੱਤ ਮੰਤਰੀ ਹੁੰਦਿਆਂ ਇਹ ਖੇਤੀ ਵਿਰੋਧੀ ਕਾਨੂੰਨ ਲਿਆਉਣ ਦੀ ਕੋਸ਼ਿਸ਼ ਕੀਤੀ ਸੀ ,
ਉਸੇ ਨੀਤੀ ਦੇ ਚੱਲਦਿਆਂ ਬੀ ਜੇ ਪੀ ਦੀ ਸਰਕਾਰ ਨੇ ਇਹ ਬਿਲ ਕਿਸਾਨਾਂ ਤੇ ਜਬਰੀ ਠੋਕ ਦਿੱਤੇ ਹਨ ।
ਜਿਸਨੂੰ ਲੋਕ ਬਰਦਾਸ਼ਤ ਨਹੀਂ ਕਰਨਗੇ ।
ਇਸ ਮੌਕੇ ਨਰਦੇਵ ਸਿੰਘ ਬੌਬੀ ਮਾਨ , ਜਸਪ੍ਰੀਤ ਸਿੰਘ ਮਾਨ ,
ਦਰਸ਼ਨ ਸਿੰਘ ਮੋਠਾਂਵਾਲਾ, ਹਰਜਿੰਦਰ ਸਿੰਘ ਗੁਰੂ, ਮਾਂਟੂ ਵੋਹਰਾ, ਸ਼ਿਵ ਤ੍ਰਿਪਾਲ ਕੇ, ਪ੍ਰੀਤਮ ਸਿੰਘ ਮਲਸੀਆਂ , ਬਲਦੇਵ ਰਾਜ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ , ਗੁਰਸ਼ਰਨ ਸਿੰਘ ਚਾਵਲਾ ਸਰਕਲ ਜਥੇਦਾਰ , ਸਰਬਜੀਤ ਸਿੰਘ ਘਾਂਗਾ , ਮੇਜਰ ਸਿੰਘ ਸੋਢੀਵਾਲਾ , ਜੁਗਿੰਦਰ ਸਿੰਘ ਸਵਾਈ ਕੇ ਆਦਿ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ।
ਬੁਲਾਰਿਆਂ ਨੇ ਇਸ ਮੌਕੇ ਚਾਹ ਚ ਕਿਸ ਤਰ੍ਹਾਂ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਗੁੰਮਰਾਹ ਕਰਦਿਆਂ ਝੂਠ ਬੋਲਿਆ ਜਾ ਰਿਹਾ ਹੈ ।
। ਇਸ ਮੌਕੇ ਨਰਦੇਵ ਬੋਬੀ ਮਾਨ , ਹਰਪਿੰਦਰ ਸਿੰਘ ਮਾਨ, ਸੁਖਚੈਨ ਸਿੰਘ ਸੇਖੋ,ਸੁਰਿੰਦਰ ਨੰਦਾ , ਮਿੰਟੂ ਗਿੱਲ, ਗੁਰਪਾਲ ਸਿੰਘ ਗਰੇਵਾਲ, ਲਖਵਿੰਦਰ ਸਿੰਘ ਮਹਿਮਾ, ਗੁਰਬਾਜ ਸਿੰਘ ਦੋਸਾਂਝ ਇਸ ਤੋਂ ਇਲਾਵਾ ਹੋਰ ਵੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ ।