ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕਰਦੇ ਹੋਏ
ਦੀਦਾਰ ਗੁਰਨਾ
ਪਟਿਆਲਾ, 28 ਅਕਤੂਬਰ : ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਦੇ ਦਿਸ਼ਾ ਨਿਰਦੇਸ਼ 'ਤੇ ਐਸ.ਐਸ.ਪੀ. ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਸ. ਮਨਦੀਪ ਸਿੰਘ ਸਿੱਧੂ ਦੀ ਅਗਵਾਈ 'ਚ ਪਟਿਆਲਾ ਰੇਂਜ ਅਧੀਨ ਪੈਂਦੀਆਂ ਯੂਨਿਟਾਂ ਪਟਿਆਲਾ, ਸੰਗਰੂਰ ਅਤੇ ਬਰਨਾਲਾ 'ਚ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਅੱਜ ਕੋਵਿਡ-19 ਨੂੰ ਧਿਆਨ ਵਿਚ ਰੱਖਦੇ ਹੋਏ ਸ. ਮਨਦੀਪ ਸਿੰਘ ਸਿੱਧੂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਲਾਅ ਕਾਲਜ ਦੇ ਵਿਦਿਆਰਥੀਆਂ, ਸਰਕਾਰੀ ਗਰਲਜ਼ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਅਤੇ ਐਚ.ਡੀ.ਐਫ.ਸੀ. ਬੈਕ ਦੇ ਸਟਾਫ਼ ਨਾਲ ਗੱਲ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਐਸ.ਐਸ.ਪੀ. ਵੱਲੋਂ ਵਿਸਥਾਰਪੂਰਵਕ ਜਵਾਬ ਦਿੱਤੇ ਗਏ ਅਤੇ ਉਨ੍ਹਾਂ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਆਨ ਲਾਈਨ ਸਹੁੰ ਚੁੱਕੀ ਗਈ। ਇਸ ਮੌਕੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਬਿਊਰੋ ਵੱਲੋਂ ਆਮ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਹਫ਼ਤਾ ਭਰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ।
ਇਸੇ ਤਰ੍ਹਾਂ ਭ੍ਰਿਸ਼ਟਾਚਾਰ ਵਿਰੁੱਧ ਮਨਾਏ ਜਾ ਰਹੇ ਹਫ਼ਤੇ ਦਾ ਜ਼ਿਲ੍ਹਾ ਪੱਧਰੀ ਸਮਾਗਮ ਉਪ ਕਪਤਾਨ ਵਿਜੀਲੈਂਸ ਬਿਊਰੋ ਸ. ਜਤਿੰਦਰਪਾਲ ਸਿੰਘ ਵੱਲੋਂ ਸਰਕਾਰੀ ਕੋ ਐਂਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ. ਤੋਤਾ ਸਿੰਘ ਚਾਹਲ, ਲੈਕਚਰਾਰ ਡਾ. ਸੁਖਦਰਸ਼ਨ ਸਿੰਘ ਚਹਿਲ, ਡਾ. ਅਮਰਜੀਤ ਕੌਰ, ਅਮਰਜੀਤ ਸ਼ਰਮਾ ਤੇ ਹਰਦੀਪ ਕੌਰ ਸਮੇਤ 60 ਦੇ ਕਰੀਬ ਵਿਦਿਆਰਥੀਆਂ ਨੇ ਭ੍ਰਿਸ਼ਟਾਚਾਰ ਜਾਗਰੂਕਤਾ ਲਈ ਕਰਵਾਏ ਸੈਮੀਨਾਰ 'ਚ ਹਿੱਸਾ ਲਿਆ।
ਸੈਮੀਨਾਰ ਦੌਰਾਨ ਡੀ.ਐਸ.ਪੀ. ਜਤਿੰਦਰਪਾਲ ਸਿੰਘ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਦੇ ਹੋਏ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਸਬੰਧੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਅਤੇ ਭ੍ਰਿਸ਼ਟ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸੂਚਨਾਵਾਂ ਦੇਣ ਲਈ ਵਿਜੀਲੈਂਸ ਬਿਊਰੋ ਪੰਜਾਬ ਦੀ ਮੇਲ ਆਈਡੀ, ਦਫ਼ਤਰ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਪਟਿਆਲਾ ਅਤੇ ਵਿਜੀਲੈਂਸ ਬਿਊਰੋ ਯੂਨਿਟ ਪਟਿਆਲਾ ਦੇ ਟੈਲੀਫੋਨ ਨੰਬਰਾਂ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ