ਕਪੂਰਥਲਾ 29 ਅਕਤੂਬਰ 2020 - ਨਹਿਰੂ ਯੂਵਾ ਕੇਂਦਰ ਵਲੋਂ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਮੌਕੇ 'ਤੇ ਜ਼ਿਲਾ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਕਪੂਰਥਲਾ ਸਵਾਤੀ ਕੁਮਾਰ ਨੇ ਨੌਵਜਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਜ਼ਾਦੀ ਦੇ 73 ਸਾਲਾਂ ਬਾਅਦ ਵੀ ਲੋਕ ਪੂਰੀ ਤਰਾਂ ਜਾਗਰੂਕ ਨਹੀਂ ਹਨ ਅਤੇ ਅੱਜ ਵੀ ਕਈ ਅਧਿਕਾਰੀ ਤੇ ਕਰਮਚਾਰੀ ਅਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹਨ। ਉਨਾਂ ਕਿਹਾ ਕਿ ਦੇਸ਼ ਵਿੱਚ ਅੱਜ ਵੀ ਭ੍ਰਿਸ਼ਟਾਚਾਰ ਬਹੁਤ ਜ਼ਿਆਦਾ ਹੈ ਜਿਸ ਕਰਕੇ ਦੇਸ਼ ਦੀ ਤਰੱਕੀ ਵਿੱਚ ਰੁਕਾਵਟ ਪੈ ਰਹੀ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਜਾਗਰੂਕ ਹੋਣ ਦੀ ਲੋੜ ਹੈ। ਉਨਾਂ ਕਿਹਾ ਕਿ ਨਹਿਰੂ ਯੁਵਾ ਕੇਂਦਰ ਵਲੋਂ ਹਮੇਸਾਂ ਹੀ ਦਿਹਾਤੀ ਖੇਤਰਾਂ ਵਿੱਚ ਹੇਠਲੇ ਪੱਧਰ ਤੱਕ ਲੋਕਾਂ ਨੂੰ ਜਾਗਰੂਕ ਕਰਨ ਦੇ ਅਣਥੱਕ ਯਤਨ ਕੀਤੇ ਜਾਂਦੇ ਰਹਿੰਦੇ ਹਨ ਅਤੇ ਹੁਣ ਵੀ 02 ਨਵੰਬਰ ਤੱਕ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ।
ਇਸ ਮੌਕੇ ਸਵਾਤੀ ਕੁਮਾਰ ਵਲੋਂ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਅਵਾਜ਼ ਬੁਲੰਦ ਕਰਨ ਦੀ ਸਹੁੰ ਵੀ ਚੁਕਾਈ ਗਈ ਅਤੇ ਦਫ਼ਤਰ ਵਿਖੇ ਹਸਤਾਖਰ ਕੰਧ ਦੀ ਵੀ ਸਥਾਪਨਾ ਕੀਤੀ ਗਈ ਜਿਥੇ ਕੋਈ ਵੀ ਅਪਣੇ ਮੌਲਿਕ ਅਧਿਕਾਰਾਂ ਦਾ ਪਾਲਣ ਕਰਨ ਲਈ ਦਸਤਖਤ ਕਰਕੇ ਪ੍ਰਣ ਲੈ ਸਕੇਗਾ ਕਿ ਉਹ ਸੰਵਿਧਾਨ ਦੇ ਨਿਯਮਾਂ ਦੀ ਪਾਲਣਾ ਕਰੇਗਾ। ਇਸ ਮੌਕੇ ਐਮ.ਟੀ.ਐਸ. ਸੌਰਵ ਕੁਮਾਰ, ਯੂਥ ਵੈਲਫੇਅਰ ਕਲੱਬ ਬਲਾਕ ਨਡਾਲ ਦੇ ਪ੍ਰਧਾਨ ਅਮਰਜੀਤ ਸਿੰਘ, ਜ਼ਿਲੇ ਭਰ ਤੋਂ ਰਾਸ਼ਟਰੀ ਸਵੈਂ ਸੇਵਕ ਜਗਦੀਸ਼ ਕੌਰ, ਭੁਪਿੰਦਰ ਸਿੰਘ, ਸ਼ਰਨਜੀਤ ਸਿੰਘ, ਹਿਮਾਨੀ, ਡਿੰਪਲ,ਵਿਕਾਸ ਅਤੇ ਹੋਰ ਵੀ ਮੌਜੂਦ ਸਨ।