ਫਿਰੋਜ਼ਪੁਰ 30 ਅਕਤੂਬਰ 2020 - ਵਿਆਹੁਤਾ ਕੋਲੋਂ ਹੋਰ ਦਾਜ ਮੰਗਣ ਅਤੇ ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਵਿਆਹੁਤਾ ਨੂੰ ਘਰੋਂ ਬਾਹਰ ਕੱਢਣ ਦੀ ਖਬਰ ਮਿਲੀ ਹੈ। ਇਸ ਮਾਮਲੇ ਵਿਚ ਥਾਣਾ ਵੁਮੈਨ ਦੀ ਪੁਲਿਸ ਨੇ 8 ਲੋਕਾਂ ਖਿਲਾਫ ਆਈਪੀਸੀ ਦੀਆਂ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੁਖਵਿੰਦਰ ਕੌਰ ਪੁੱਤਰੀ ਹੀਰਾ ਸਿੰਘ ਵਾਸੀ ਪਿੰਡ ਕੋਤਵਾਲ ਨੇ ਦੱਸਿਆ ਕਿ ਉਸ ਦੇ ਮਾਪਿਆਂ ਨੇ ਉਸ ਦਾ ਵਿਆਹ ਦੋਸ਼ੀ ਹਰਪ੍ਰੀਤ ਸਿੰਘ ਪੁੱਤਰ ਦਰਬਾਰਾ ਸਿੰਘ ਨਾਲ ਮਿਤੀ 8 ਦਸੰਬਰ 2019 ਨੂੰ ਕੀਤਾ ਸੀ। ਸੁਖਵਿੰਦਰ ਕੌਰ ਨੇ ਦੱਸਿਆ ਕਿ ਦੋਸ਼ੀਅਨ ਜੋ ਉਸ ਨੂੰ ਦਾਜ ਘੱਟ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਦੇ ਸਨ ਤੇ 60 ਲੱਖ ਰੁਪਏ ਦੀ ਮੰਗ ਕਰਦੇ ਸਨ ਜੋ ਮੰਗ ਪੂਰੀ ਨਾ ਹੋਣ 'ਤੇ ਦੋਸ਼ੀਅਨ ਨੇ ਉਸ ਨੂੰ ਘਰੋਂ ਕੱਢ ਦਿੱਤਾ ਤੇ ਧਮਕੀਆਂ ਦਿੱਤੀਆਂ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਤਰਲੋਕ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਵਿਆਹੁਤਾ ਦੇ ਪਤੀ ਹਰਪ੍ਰੀਤ ਸਿੰਘ, ਸਹੁਰਾ ਦਰਬਾਰਾ ਸਿੰਘ ਪੁੱਤਰ ਸੁਬੇਗ ਸਿੰਘ, ਸੱਸ ਸਿਮਰਜੀਤ ਕੌਰ, ਜੋਗਿੰਦਰ ਸਿੰਘ ਪੁੱਤਰ ਸੁਬੇਗ ਸਿੰਘ, ਲਖਵਿੰਦਰ ਕੌਰ ਪਤਨੀ ਜੋਗਿੰਦਰ ਸਿੰਘ ਵਾਸੀਅਨ ਪਿੰਡ ਬਾਜੀਦਪੁਰ, 2 ਹੋਰ ਨਾਮਜ਼ਦ ਵਿਅਕਤੀ ਅਤੇ ਇਕ ਔਰਤ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।