ਹਰਜਿੰਦਰ ਸਿੰਘ ਭੱਟੀ
- ਕੋਵਿਡ -19 ਦੇ 3 ਮਰੀਜ਼ਾਂ ਦੀ ਹੋਈ ਮੌਤ
ਐਸ.ਏ.ਐਸ ਨਗਰ, 06 ਨਵੰਬਰ 2020 - ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹੇ ਵਿੱਚ ਕੋਵਿਡ-19 ਦੇ ਅੱਜ 53 ਪਾਜ਼ੀਟਿਵ ਮਰੀਜ਼ ਸਿਹਤਯਾਬ ਹੋਏ ਅਤੇ 71 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 03 ਮਰੀਜ਼ਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 4 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 1 ਕੇਸ, ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 1 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 3 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 62 ਕੇਸ ਸ਼ਾਮਲ ਹਨ।
ਜ਼ਿਲ੍ਹੇ 'ਚ ਅੱਜ ਤੱਕ ਪਾਜ਼ੀਟਿਵ ਕੇਸ ਕੁਲ 12730 ਮਿਲੇ ਹਨ। ਹੁਣ ਤੱਕ ਕੋਵਿਡ-19 ਦੇ 11876 ਮਰੀਜ਼ ਠੀਕ ਹੋ ਗਏ ਹਨ, 609 ਐਕਟਿਵ ਕੇਸ ਹਨ ਅਤੇ 245 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।