ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਤੇ ਹੈਡ ਗ੍ਰੰਥੀ ਗਿਆਨੀ ਗੁਰਪ੍ਰੀਤ ਸਿੰਘ ਆਦਿ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਉਣ ਸਮੇ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ , 16 ਨਵੰਬਰ 2020- ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਧੂਮ ਧਾਮ ਨਾਲ ਮਨਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਹਨ ਇਹ ਜਾਣਕਾਰੀ ਦਿੰਦੇ ਹੋਏ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਨੇ ਦੱਸਿਆ ਕਿ ਕੱਲ੍ਹ ਆਰੰਭ ਕਰਵਾਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ 17 ਨਵੰਬਰ ਨੂੰ ਸਵੇਰੇ 8.30 ਵਜੇ ਪਾਏ ਜਾਣਗੇ ।
ਇਸ ਸਮੇਂ ਪ੍ਰਬੰਧਕਾਂ ਵਲੋਂ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਇਮਾਰਤ , ਭਾਈ ਮਰਦਾਨਾ ਜੀ ਦੀਵਾਨ ਹਾਲ , ਦਰਸ਼ਨੀ ਡਿਊੜੀ , ਸਰਾਵਾਂ ਤੇ ਦਫਤਰ ਆਦਿ ਨੂੰ ਬਿਜਲੀ ਦੀਆਂ ਲੜੀਆਂ ਤੇ ਸੁੰਦਰ ਲਾਈਟਾਂ ਲਗਾ ਕੇ ਸਜਾਇਆ ਗਿਆ ਹੈ ਜੋ ਕਿ ਬਹੁਤ ਹੀ ਮਨਮੋਹਿਕ ਦ੍ਰਿਸ਼ ਪੇਸ਼ ਕਰ ਰਿਹਾ ਹੈ । ਇਸ ਸਮੇ ਉਨ੍ਹਾਂ ਨਾਲ ਗਿਆਨੀ ਗੁਰਪ੍ਰੀਤ ਸਿੰਘ ਹੈਡ ਗ੍ਰੰਥੀ , ਭਾਈ ਸਤਨਾਮ ਸਿੰਘ ਇੰਚਾਰਜ , ਭਾਈ ਭੁਪਿੰਦਰ ਸਿੰਘ ਆਰ ਕੇ ਤੇ ਹੋਰਨਾਂ ਸ਼ਿਰਕਤ ਕੀਤੀ ।