ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ , 17 ਨਵੰਬਰ 2020 ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 100 ਸਾਲਾ ਸਥਾਪਨਾ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ। ਇਸ ਸਮੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਉਪਰੰਤ ਗਿਆਨੀ ਗੁਰਪ੍ਰੀਤ ਸਿੰਘ ਹੈਡ ਗ੍ਰੰਥੀ ਬੇਰ ਸਾਹਿਬ ਨੇ ਕਥਾ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਣਮੱਤੇ ਇਤਿਹਾਸ ਦੀ ਜਾਣਕਾਰੀ ਦਿੱਤੀ ਤੇ 100 ਸਾਲਾ ਸਥਾਪਨਾ ਦਿਵਸ ਦੀ ਵਧਾਈ ਦਿੱਤੀ।
ਇਸ ਸਮੇ ਸਮਾਗ਼ਮ ਚ ਸਮੂਹ ਸਟਾਫ ਤੇ ਵੱਡੀ ਗਿਣਤੀ ਚ ਇਲਾਕੇ ਦੀਆਂ ਸੰਗਤਾਂ ਵਲੋਂ ਹਾਜਰੀ ਭਰੀ। ਭਾਈ ਦਿਆਲ ਸਿੰਘ ਦੇ ਹਜੂਰੀ ਰਾਗੀ ਜਥੇ ਵਲੋ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ ਗਿਆ। ਉਪਰੰਤ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਤੇ ਹੋਰ ਸ਼ਖਸ਼ੀਅਤਾਂ ਦਾ ਹੈਡ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਵਲੋਂ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ । ਇਸ ਸਮੇ ਭਾਈ ਜਗਜੀਤ ਸਿੰਘ ਆਨੰਦ , ਭਾਈ ਸੁਖਵਿੰਦਰ ਸਿੰਘ ਖਜਾਨਚੀ , ਜਥੇ ਗੁਰਦਿਆਲ ਸਿੰਘ ਖਾਲਸਾ , ਜਥੇ ਪਰਮਿੰਦਰ ਸਿੰਘ ਖਾਲਸਾ , ਅਮਨਪ੍ਰੀਤ ਸਿੰਘ ਬੂਲੇ , ਗੁਰਪ੍ਰੀਤ ਸਿੰਘ ਫੱਤੂਢੀਘਾ , ਗ੍ਰੰਥੀ ਭਾਈ ਹਰਜਿੰਦਰ ਸਿੰਘ ਚੰਡੀਗੜ੍ਹ ਵਾਲੇ , ਜਰਨੈਲ ਸਿੰਘ ਅਕਾਉਟੈਟ , ਭੁਪਿੰਦਰ ਸਿੰਘ ਆਰ ਕੇ , ਰਣਜੀਤ ਸਿੰਘ ਠੱਟਾ ਸਹਾਇਕ ਆਰ ਕੇ , ਭਾਈ ਜਸਵੀਰ ਸਿੰਘ , ਗੁਰਪ੍ਰੀਤ ਸਿੰਘ , ਸੁਖਜਿੰਦਰ ਸਿੰਘ ਭਗਤਪੁਰ , ਇੰਦਰਜੀਤ ਸਿੰਘ , ਦਿਲਬਾਗ ਸਿੰਘ , ਤੇ ਹੋਰਨਾਂ ਸ਼ਿਰਕਤ ਕੀਤੀ।