ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ 1 ਮਰੀਜ਼ ਦੀ ਹੋਈ ਮੌਤ
ਐਸ.ਏ.ਐਸ ਨਗਰ, 18 ਨਵੰਬਰ 2020 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 13896 ਮਿਲੇ ਹਨ ਜਿਨ੍ਹਾਂ ਵਿੱਚੋਂ 12540 ਮਰੀਜ਼ ਠੀਕ ਹੋ ਗਏ ਅਤੇ 1096 ਕੇਸ ਐਕਟਿਵ ਹਨ । ਜਦਕਿ 260 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ 96 ਮਰੀਜ਼ ਠੀਕ ਹੋਏ ਹਨ ਅਤੇ 134 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ 01 ਮਰੀਜ਼ ਦੀ ਮੌਤ ਹੋ ਗਈ ਹੈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ, ਡੇਰਾਬਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 7 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 5 ਕੇਸ, ਘੜੂੰਆ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 9 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 9 ਕੇਸ, ਕੁਰਾਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 5 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 99 ਕੇਸ ਸ਼ਾਮਲ ਹਨ।