← ਪਿਛੇ ਪਰਤੋ
ਕੇਂਦਰ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ੈਡ ਪਲੱਸ ਸੁਰੱਖਿਆ ਵਾਪਸ ਲਈ ਚੰਡੀਗੜ੍ਹ, 20 ਨਵੰਬਰ, 2020 : ਕੇਂਦਰ ਸਰਕਾਰ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ੈਡ ਪਲੱਸ ਸੁਰੱਖਿਆ ਵਾਪਸ ਲੈ ਲਈ ਹੈ। ਮਜੀਠੀਆ ਨੁੰ ਸੀ ਆਈ ਐਸ ਐਫ ਦੇ ਜਵਾਨਾਂ ਦੀ ਸੁਰੱਖਿਆ ਮਿਲੀ ਹੋਈ ਸੀ ਜੋ ਕਿ ਪਿਛਲੇ ਕਈ ਸਾਲ ਤੋਂ ਮਿਲ ਰਹੀ ਸੀ। ਮਜੀਠੀਆ ਦੀ ਸੁਰੱਖਿਆ ਵਾਪਸੀ ਨੂੰ ਭਾਜਪਾ ਦੀ ਅਗਵਾਈ ਵਾਲੀ ਐਨ ਡੀ ਏ ਸਰਕਾਰ ਦੀ ਬਦਲਾਖੋਰੀ ਵਾਲੀ ਕਾਰਵਾਈ ਸਮਝਿਆ ਜਾ ਰਿਹਾ ਹੈ। ਇਸ ਮਾਮਲੇ ’ਤੇ ਫੌਰੀ ਤੌਰ ’ਤੇ ਬਿਕਰਮ ਸਿੰਘ ਮਜੀਠੀਆ ਦਾ ਕੋਈ ਪ੍ਰਤੀਕਰਮ ਸਾਹਮਣੇ ਨਹੀਂ ਆਇਆ। ਸੂਤਰਾਂ ਮੁਤਾਬਕ ਕੇਂਦਰੀ ਸੁਰੱਖਿਆ ਵਾਪਸ ਹੋਣ ਮਗਰੋਂ ਹੁਣ ਪੰਜਾਬ ਪੁਲਿਸ ਵੱਲੋਂ ਮਜੀਠੀਆ ਦੀ ਸੁਰੱਖਿਆ ਵਧਾਉਣ ’ਤੇ ਵਿਚਾਰ ਕੀਤਾ ਜਾ ਰਿਹਾ ਹੈ।
Total Responses : 875