ਚੰਡੀਗੜ੍ਹ, 20 ਨਵੰਬਰ 2020 - ਮੌਜੂਦਾ ਕਿਸਾਨ ਅੰਦੋਲਨ ਦੇ ਸਬੰਧ 'ਚ ਕਿਸਾਨਾਂ ਨਾਲ ਵਿਚਾਰ ਵਟਾਂਦਰੇ ਲਈ ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਨਾਲ ਕੈਪਟਨ ਨੇ ਮੀਟਿੰਗ ਬੁਲਾਈ ਹੈ। ਜਿਸ ਬਾਰੇ ਕੈਪਟਨ ਅਮਰਿੰਦਰ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸੰਧੂ ਨੇ ਕਿਸਾਨਾਂ ਨੂੰ ਇਸ ਮੀਟਿੰਗ 'ਚ ਸ਼ਾਮਲ ਹੋਣ ਲਈ ਸੱਦਾ ਪੱਤਰ ਭੇਜਿਆ ਹੈ।
ਇਹ ਮੀਟਿੰਗ ਪੰਜਾਬ ਭਵਨ, ਚੰਡੀਗੜ੍ਹ ਵਿਖੇ ਸ਼ਨੀਵਾਰ 21 ਨਵੰਬਰ ਨੂੰ ਰੱਖੀ ਗਈ ਹੈ। ਜ਼ਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਸ਼ੁੱਕਰਵਾਰ ਨੂੰ ਦਿੱਲੀ ਕੂਚ ਕਰਨ ਦੀ ਤਿਆਰੀ ਦੀਆਂ ਆਪਣੀਆਂ ਮੀਟਿੰਗਾਂ ਕਰ ਰਹੀਆਂ ਨੇ ਤੇ ਹੋ ਸਕਦਾ ਕਿ ਸੀ.ਐਮ ਨਾਲ ਮੀਟਿੰਗ ਤੋ ਪਹਿਲਾਂ ਵੀ ਜਥੇਬੰਦੀਆਂ ਕੋਈ ਮੀਟਿੰਗ ਕਰਨ।