← ਪਿਛੇ ਪਰਤੋ
ਬਠਿੰਡਾ,20 ਨਵੰਬਰ 2020: ਬਠਿੰਡਾ ਜਿਲ੍ਹੇ ਦੇ ਭਗਤਾ ਭਾਈ ਕਸਬੇ ’ਚ ਅੱਜ ਬਾਅਦ ਦੁਪਹਿਰ ਇੱਕ ਡੇਰਾ ਪ੍ਰੇਮੀ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗੰਭੀਰ ਹਾਲਤ ’ਚ ਡੇਰਾ ਸਿਰਸਾ ਪ੍ਰੇਮੀ ਮਨੋਹਰ ਲਾਲ ਨੂੰ ਇੱਕ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ ਜਿੱਥੋਂ ਉਸ ਦੀ ਹਾਲਤ ਨੂੰ ਦੇਖਦਿਆਂ ਅੱਗੇ ਰੈਫਰ ਕਰ ਦਿੱਤਾ ਸੀ ਦੀ ਮੌਤ ਹੋ ਗਈ ਹੈ। ਮੁੱਢਲੇ ਤੌਰ 'ਤੇ ਹਾਸਲ ਜਾਣਕਾਰੀ ਅਨੁਸਾਰ ਗੋਲੀ ਉਸ ਦੇ ਸਿਰ ’ਚ ਲੱਗੀ ਸੀ। ਮਨੋਹਰ ਲਾਲ ਡੇਰਾ ਸੱਚਾ ਸੌਦਾ ਸਿਰਸਾ ਦੇ ਆਗੂ ਜਤਿੰਦਰ ਕੁਮਾਰ ਉਰਫ ਜਿੰਮੀ ਦਾ ਪਿਤਾ ਸੀ। ਜਿੰਮੀ ਖਿਲਾਫ ਬੇਅਦਬੀ ਦਾ ਮਾਮਲਾ ਚੱਲ ਰਿਹਾ ਹੈ।
Total Responses : 934