ਬੀਮਾਰੀਆਂ ਦੀ ਅਰਲੀ ਡਿਟੇਟਕਸ਼ਨ ਵਿਚ ਮਦਦਗਾਰ ਸਾਬਤ ਹੋਣਗੇ ਹੈਲਥ ਐਂਡ ਵੈਲਨੈੱਸ ਸੈਂਟਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ 107 ਹੈਲਥ ਐਂਡ ਵੈਲਨੈੱਸ ਸੈਂਟਰਾਂ ਦਾ ਵਰਚੁਅਲ ਉਦਘਾਟਨ
ਗੁਰਦਾਸਪੁਰ, 21 ਨਵੰਬਰ 2020: ਸ੍ਰੀਮਤੀ ਅਰੁਣਾ ਚੋਧਰੀ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਸਿਹਤ ਨੂੰ ਲੈ ਕੇ ਫਿਕਰਮੰਦ ਹੈ ਤੇ ਵੱਧ ਤੋਂ ਵੱਧ ਸਿਹਤ ਸਹੂਲਤਾਂ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਉਨ•ਾਂ ਇਹ ਵੀ ਕਿਹਾ ਕਿ ਗਰੀਬਾਂ ਨੂੰ ਮੁਫਤ ਤੇ ਬਿਹਤਰ ਇਲਾਜ ਦੀ ਸਹੂਲਤ ਦੇਣਾ ਪੰਜਾਬ ਸਰਕਾਰ ਦਾ ਟੀਚਾ ਹੈ ਤਾਂ ਜੋ ਕੋਈ ਵੀ ਜਰੂਰਤਮੰਦ ਕਿਸੇ ਵੀ ਤਰ•ਾਂ ਦੀ ਸਿਹਤ ਸਹੂਲਤ ਤੇ ਇਲਾਜ ਤੋਂ ਵਾਂਝਾ ਨਾ ਰਹਿ ਸਕੇ। ਜਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਪੰਜਾਬ ਦੇ ਕੁੱਲ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਵਰਚੁਅਲੀ ਉਦਘਾਟਨ ਕੀਤਾ ਗਿਆ ਸੀ, ਜਿਸ ਸਬੰਧੀ ਸਥਾਨਕ ਸਿਵਲ ਹਸਪਤਾਲ ਨੇੜੇ ਬੱਬਰੀ ਬਾਈਪਾਸ ਗੁਰਦਾਸਪੁਰ ਵਿਖੇ ਸਮਾਗਮ ਕਰਵਾਇਆ ਗਿਆ ਸੀ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸ੍ਰੀਮਤੀ ਅਰੁਣਾ ਚੋਧਰੀ ਕੈਬਨਿਟ ਮੰਤਰੀ ਨੇ ਸ਼ਿਰਕਤ ਕੀਤੀ । ਇਸ ਮੌਕੇ ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ, ਬਲਬੀਰ ਰਾਜ ਸਿੰਘ ਐਸ.ਡੀ.ਐਮ ਗੁਰਦਾਸਪੁਰ, ਸਹਾਇਕ ਸਿਵਲ ਸਰਜਨ ਡਾ. ਅਰਵਿੰਦ ਮਹਾਜਨ ਡਾ. ਵਿਜੇ ਕੁਮਾਰ ਜਿਲਾ ਪਰਿਵਾਰ ਤੇ ਭਲਾਈ ਅਫਸਰ, ਡਾ. ਚੇਤਨਾ ਐਸ.ਐਮ ਓ ਗੁਰਦਾਸਪੁਰ, ਡਾ. ਅੰਕੁਰ ਕੁਮਾਰ ਵੀ ਮੋਜੂਦ ਸਨ।
ਪੱਤਰਕਾਰਾਂ ਨਾ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ੍ਰੀਮਤੀ ਚੋਧਰੀ ਨੇ ਦੱਸਿਆ ਕਿ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਉਦੇਸ਼ ਰੋਗ ਹੋਣ ਤੋਂ ਪਹਿਲਾਂ ਹੀ ਬਚਾਅ ਦੇ ਉਪਾਅ ਤਾਂ ਕਰਨਾ ਹੀ ਹੈ ਨਾਲ ਹੀ ਵੱਧ ਤੋਂ ਵੱਧ ਸਿਹਤ ਸਹੂਲਤਾਂ ਲੋਕਾਂ ਦੇ ਘਰ ਘਰ ਤੱਕ ਪਹੁੰਚਾਉਣਾ ਹੈ। ਉਨ•ਾਂ ਇਹ ਵੀ ਦੱਸਿਆ ਕਿ ਪਹਿਲਾਂ ਤੋਂ ਹੀ ਸਿਹਤ ਵਿਭਾਗ ਵੱਲੋਂ ਚੱਲ ਰਹੇ ਉਪ ਕੇਂਦਰਾਂ ਨੂੰ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਤੌਰ ਤੇ ਅਪਗ੍ਰੇਡ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਉਪ ਕੇਂਦਰਾਂ ਤੇ ਪਹਿਲੇ ਜਿੱਥੇ ਜੱਚਾ ਬੱਚਾ ਸਿਹਤ ਸਹੂਲਤ ਤੇ ਟੀਕਾਕਰਨ ਦੀ ਸਹੂਲਤ ਪਿੰਡ ਪਿੰਡ ਤੱਕ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਮੁਹੱਇਆ ਕਰਵਾਈ ਜਾ ਰਹੀ ਸੀ ਉੱਥੇ ਹੀ ਤੰਦਰੁਸਤ ਪੰਜਾਬ ਸਿਹਤ ਕੇਂਦਰ ਦੇ ਅਪਗ੍ਰੇਡ ਹੋਣ ਨਾਲ ਉਪਰੋਕਤ ਸਹੂਲਤਾਂ ਦੇ ਨਾਲ ਨਾਲ ਸੰਚਾਰੀ ਤੇ ਗੈਰ ਸੰਚਾਰੀ ਰੋਗਾਂ, ਸਕੂਲ ਹੈਲਥ ਐਜੂਕੇਸ਼ਨ ਜਿਸ ਵਿਚ ਕਿਸ਼ੋਰ ਸਿਹਤ ਵੀ ਸ਼ਾਮਲ ਹਨ ਦੇ ਇਲਾਜ ਦੀ ਸਹੂਲਤ ਇਨ•ਾਂ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿਚ ਹੀ ਮਿਲੇਗੀ।
ਉਨਾਂ ਕੋਵਿਡ-19 ਦੌਰਾਨ ਸਿਹਤ ਵਿਭਾਗ ਦੇ ਸਮੁੱਚੇ ਅਮਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨਾਂ ਨੇ ਇਕ ਟੀਮ ਵਜੋਂ ਕੋਰੋਨਾ ਬਿਮਾਰੀ ਵਿਰੁੱਧ ਸ਼ਾਨਦਾਰ ਕੰਮ ਕੀਤਾ, ਜੋ ਵਧਾਈ ਦੇ ਹੱਕਦਾਰ ਹਨ। ਨਾਲ ਹੀ ਉਨਾਂ ਕਿਹਾ ਕਿ ਪਰ ਅਜੇ ਕੋਰੋਨਾ ਬਿਮਾਰੀ ਖਤਮ ਨਹੀਂ ਹੋਈ ਹੈ, ਸਗੋਂ ਅਗਲੇ 2-3 ਮਹਿਨੇ ਹੋਰ ਸੁਚੇਤ ਤੇ ਜਾਗਰੂਕ ਹੋਣ ਦੀ ਲੋੜ ਹੈ ਤਾਂ ਜੋ ਕੋਰੋਨਾ ਵਾਇ੍ਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮਾਸਕ ਲਾਜਮੀ ਤੌਰ ਤੇ ਪਹਿਨਣ। ਸ਼ੋਸਲ ਡਿਸਟੈਂਲ ਮੈਨਟੇਨ ਕਰਕੇ ਰੱਖਣ ਅਤੇ ਹੱਥਾਂ ਨੂੰ ਸਾਫ ਰੱਖਣ।
ਇਸ ਮੌਕੱ ਗੱਲਬਾਤ ਕਰਦਿਆਂ ਵਿਧਾਇਕ ਪਾਹੜਾ ਨੇ ਕੋਵਿਡ-19 ਦੌਰਾਨ ਜਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਜਿਲੇ ਅੰਦਰ ਲੋਕ ਦੀ ਸਿਹਤ ਸੰਭਾਲ ਲਈ ਕੀਤੇ ਗਏ ਕੰਮਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਸਫਾਈ ਸੇਵਕ ਤੋਂ ਲੈ ਕੇ ਡਾਕਟਰਾਂ ਤਕ ਸਾਰੇ ਸਿਹਤ ਮਹਿਕਮੇ ਨੇ ਪੂਰੀ ਮਿਹਨਤ ਨਾਲ ਆਪਣੇ ਫਰਜ਼ ਅਦਾ ਕੀਤੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਕੋਰੋਨਾ ਵਾਇਰਸ ਵਿਰੁੱਧ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਨੇ ਆਪਸੀ ਤਾਲਮੇਲ ਨਾਲ ਕੋਵਿਡ-19 ਵਿਰੁੱਧ ਬਿਹਤਰ ਸੇਵਾਵਾਂ ਦਿੱਤੀਆਂ , ਜਿਸਦੇ ਫਲਸਰੂਪ ਜ਼ਿਲਾ ਗੁਰਦਾਸਪੁਰ ਕੰਟੈਕਟ ਟਰੇਸਿੰਗ ਅਤੇ ਰਿਕਵਰੀ ਰੇਟ ਵਿਚ ਸੂਬੇ ਭਰ ਵਿਚੋਂ ਮੋਹਰੀ ਜ਼ਿਲ•ਾ ਹੈ। ਉਨਾਂ ਅੱਗੇ ਕਿਹਾ ਕਿ ਅਗਲੇ ਦਿਨਾਂ ਵਿਚ ਸਾਨੂੰ ਹੋਰ ਸੁਚੇਤ ਤੇ ਜਾਗਰੂਕ ਹੋਣ ਦੀ ਲੋੜ ਹੈ ਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਅਤੇ ਮਾਸਕ ਹੀ ਲਾਜਮੀ ਤੋਰ ਤੇ ਵਰਤੋਂ ਕਰਨੀ ਚਾਹੀਦੀ ਹੈ। ਉਨਾਂ ਸਮੂਹ ਸਿਹਤ ਅਮਲੇ ਦਾ ਕੋਵਿਡ-19 ਦੌਰਾਨ ਦਿੱਤੀਆਂ ਸ਼ਾਨਦਾਰ ਸੇਵਾਵਾਂ ਲਈ ਉਨਾਂ ਦੀ ਸਰਾਹਨੀ ਵੀ ਕੀਤੀ।