← ਪਿਛੇ ਪਰਤੋ
ਹੁਣ ਤੱਕ ਕੋਵਿਡ-19 ਤੋਂ ਪੀੜਤ 1935 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕਰ ਚੁੱਕੇ ਹਨ ਸਿਹਤਯਾਬੀ ਜ਼ਿਲੇ ਵਿੱਚ ਇਸ ਸਮੇਂ ਕੋਵਿਡ-19 ਦੇ ਸਿਰਫ਼ 14 ਐਕਟਿਵ ਕੇਸ ਤਰਨ ਤਾਰਨ, 21 ਨਵੰਬਰ 2020: ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 87742 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿਨਾਂ ਵਿਚੋਂ 84579 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 735 ਦੀ ਰਿਪੋਰਟ ਆਉਣੀ ਬਾਕੀ ਹੈ। ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2042 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕੋਵਿਡ-19 ਤੋਂ ਪੀੜਤ 1935 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਅੰਮ੍ਰਿਤਸਰ ਭੇਜੇ ਗਏ ਸਾਰੇ 828 ਸੈਂਪਲਾਂ ਦੀ ਰਿਪੋਰਟ ਨੈਗਟਿਵ ਪਾਈ ਗਈ ਹੈ । ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 89 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਵੀ ਨੈਗਟਿਵ ਪਾਈ ਗਈ ਹੈ। ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 825 ਸੈਂਪਲ ਲਏ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੋਵਿਡ-19 ਦੇ ਸਿਰਫ਼ 14 ਐਕਟਿਵ ਕੇਸ ਰਹਿ ਗਏ ਹਨ । ਜਿੰਨਾਂ ਵਿੱਚੋਂ 12 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ। ਇਸ ਤੋਂ ਇਲਾਵਾ 01 ਵਿਅਕਤੀ ਹੋਰ ਜ਼ਿਲੇ ਵਿਚ ਇਲਾਜ ਅਧੀਨ ਹੈ।
Total Responses : 265