ਐਸ.ਐਸ.ਪੀ ਡਾ. ਸੋਹਲ ਨੇ ਜ਼ਿਲਾ ਵਾਸੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਅਗਲੇ ਦਿਨਾਂ ਵਿਚ ਹੋਰ ਸੁਚੇਤ ਤੇ ਜਾਗਰੂਕ ਹੋਣ ਦੀ ਕੀਤੀ ਅਪੀਲ
ਗੁਰਦਾਸਪੁਰ, 21 ਨਵੰਬਰ 2020: ਡਾ. ਰਜਿੰਦਰ ਸਿੰਘ ਸੋਹਲ ਐਸ.ਐਸ.ਪੀ ਗੁਰਦਾਸਪੁਰ ਨੇ ਜ਼ਿਲਾ ਵਾਸੀਆਂ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਦੇ ਹੋਏ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਅਗਲੇ ਦਿਨਾਂ ਵਿਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਹੋਰ ਵਧੇਰੇ ਜਾਗਰੂਕ ਤੇ ਸੁਚੇਤ ਹੋਣ ਦੀ ਲੋੜ ਹੈ। ਉਨਾਂ ਕਿਹਾ ਕਿ ਮਾਸਕ ਲਾਜ਼ਮੀ ਤੋਰ ਤੇ ਪਹਿਨਿਆ ਜਾਵੇ, ਸ਼ੋਸਲ ਡਿਸਟੈਂਸ ਮੈਨਟੇਨ ਰੱਖਿਆ ਜਾਵੇ ਅਤੇ ਹੱਥਾਂ ਨੂੰ ਸਾਫ ਰੱਖਿਆ ਜਾਵੇ।
ਐਸ.ਐਸ.ਪੀ ਡਾ. ਸੋਹਲ ਨੇ ਅੱਗੇ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਵਿਖੇ 21 ਮਈ 2020 ਤੋਂ ਲੈ ਕੇ 20 ਨਵੰਬਰ 2020 ਤਕ ਮਾਸਕ ਨਾ ਪਹਿਨਣ 'ਤੇ 13422 ਚਲਾਨ ਕੀਤੇ ਗਏ ਹਨ ਤੇ 62 ਲੱਖ 72 ਹਜਾਰ, 330 ਰੁਪਏ ਦਾ ਜੁਰਮਾਨਾ ਵਸੂਲ ਕੀਤਾ ਹੈ। ਜਨਤਕ ਸਥਾਨ ਤੇ ਥੁੱਕਣ ਤੇ 864 ਚਲਾਨ ਕੱਟ ਕੇ 3 ਲੱਖ 74 ਹਜ਼ਾਰ 400 ਰੁਪਏ, ਸ਼ੋਸਲ ਡਿਸਟੈਂਸ ਦੀ ਉਲੰਘਣਾ ਕਰਨ ਤੇ 718 ਚਲਾਨ ਕੱਟ ਕੇ 4 ਲੱਖ 5 ਹਜਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ। ਉਨਾਂ ਦੱਸਿਆ ਕਿ ਹੋਮ ਕੁਆਇੰਨਟਾਇਨ ਦੀ ਉਲੰਘਣਾ ਕਰਨ ਵਾਲੇ 09 ਵਿਅਕਤੀਆਂ ਦੇ ਚਲਾਨ ਕਰਕੇ 18 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ। ਉਨਾਂ ਦੱਸਿਆ ਕਿ ਕੁਲ 15013 ਡਲਾਨ ਕਰਕੇ 70 ਲੱਖ 69 ਹਜ਼ਾਰ 700 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।
ਉਨਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਟਰੈਫਿਕ ਪੁਲਿਸ ਵਲੋਂ ਦੋ ਪਹੀਆ ਵਾਹਨਾਂ ਦੇ 13291 ਚਲਾਨ, ਚਾਰ ਪਹੀਆ ਵਾਹਨ ਦੇ 98 ਚਲਾਨ ਅਤੇ 262 ਵਹੀਕਲ ਇਪਾਊਂਡ ਕੀਤੇ ਗਏ ਹਨ। ਇਸ ਤਰਾਂ ਕੁਲ13 ਹਜ਼ਾਰ 651 ਚਲਾਨ ਕੱਟੇ ਗਏ।
ਐਸ.ਐਸ.ਪੀ ਡਾ. ਸੋਹਲ ਨੇ ਲੋਕਾਂ ਨੂੰ ਕਿਹਾ ਕਿ ਕੋਰੋਨਾ ਅਜੇ ਖਤਮ ਨਹੀਂ ਹੋਇਆ ਹੈ ਅਤੇ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਲਾਜ਼ਮੀ ਤੋਰ ਤੇ ਕੀਤੀ ਜਾਵੇ। ਉਨਾਂ ਕਿਹਾ ਕਿ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਜਰੂਰ ਪਾਇਆ ਜਾਵੇ ਅਤੇ ਸ਼ੋਸਲ ਡਿਸਟੈਂਸ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇ। ਉਨਾਂ ਕਿਹਾ ਕਿ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਚੰਗੀ ਤਰਾਂ ਧੋਣਾ ਚਾਹੀਦਾ ਹੈ ਅਤੇ ਅਜਿਹੀਆਂ ਸਾਵਧਾਨੀਆਂ ਵਰਤ ਕੇ ਅਸੀਂ ਕੋਰੋਨਾ ਵਾਇਰਸ ਤੋਂ ਬਚ ਸਕਦੇ ਹਾਂ।