ਲੁਧਿਆਣਾ : 23 ਨਵੰਬਰ 2020 - ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ ਤੇ ਸਮੂਹ ਮੈਂਬਰਾਂ ਵੱਲੋਂ ਅਕਾਡਮੀ ਦੇ ਜੀਵਨ ਮੈਂਬਰ ਡਾ. ਸ. ਨ. ਸੇਵਕ ਦੇ ਸਦੀਵੀ ਵਿਛੋੜੇ 'ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ। ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਡਾ. ਸ. ਨ. ਸੇਵਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਭਾਸ਼ਾਵਾਂ ਪੱਤਰਕਾਰੀ ਤੇ ਸਭਿਆਚਾਰ ਵਿਭਾਗ ਦੇ ਸਾਬਕਾ ਮੁਖੀ ਤੇ ਅੰਗਰੇਜ਼ੀ ਅਧਿਆਪਕ ਰਹੇ। ਉਨ•ਾਂ ਕਿਹਾ ਡਾ. ਸੇਵਕ ਨੇ ਇਸੇ ਯੂਨੀਵਰਸਿਟੀ ਵਿਚ ਸੰਗ ਰਾਈਟਰਜ਼ ਐਸੋਸੀਏਸ਼ਨ ਸਥਾਪਤ ਕਰਕੇ ਲਗਪਲ ਚਾਰ ਦਹਾਕੇ ਯੂਨੀਵਰਸਿਟੀ ਦੇ ਅਨੇਕਾਂ ਵਿਦਿਆਰਥੀਆਂ ਨੂੰ ਸਾਹਿਤਸਿਰਜਣਾ ਦੇ ਰਾਹ ਤੋਰਿਆ।
ਅਕਾਡਮੀ ਦੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਡਾ. ਸ. ਨ. ਸੇਵਕ ਪੰਜਾਬੀ ਸਭਿਆਚਾਰ ਅਕਾਡਮੀ ਦੇ ਸੰਸਥਾਪਕ ਤੇ ਬਾਨੀ ਪ੍ਰਧਾਨ ਹੋਣ ਤੋਂ ਇਲਾਵਾ ਥੀਏਟਰ ਦੀ ਦੁਨੀਆਂ ਦੇ ਵੀ ਪ੍ਰਸਿੱਧ ਨਿਰਦੇਸ਼ਕ ਸਨ। ਉਹ ਤ੍ਰੈਮਾਸਿਕ ਪੱਤਰ 'ਜੀਵਨ ਸਾਂਝਾਂ ਤੇ ਸੰਚਾਰ' ਦੇ ਲੰਮਾ ਸਮਾਂ ਸੰਪਾਦਕ ਤੇ ਸੰਚਾਲਕ ਰਹੇ। ਉਨ•ਾਂ ਦਸਿਆ ਡਾ. ਸੇਵਕ ਨੇ ਕਾਮਾਗਾਟਾ ਮਾਰੂ : ਭੁੱਲੇ ਵਿਸਰੇ ਯੋਧੇ (ਬਹੁ ਭਾਸ਼ੀ ਨਾਟਕ) ਕਾਵਿ ਨਾਟਕ ਫਰਹਾਦ, ਨਾਟਕ ਸੁਕਰਾਤ, ਜੀਵਨ ਮੰਚ, ਜਨਮ ਦਿਨ, ਮਦਾਰੀ (ਨੁਕਰ ਨਾਟਕ) ਤੇ ਗ਼ਜ਼ਲ ਸੰਗ੍ਰਹਿ ਰੁੱਤ ਕੰਡਿਆਲੀ, ਅਮਲਤਾਸ ਦੇ ਪੱਤੇ, ਕਾਲਾ ਸੋਨਾ ਗੋਰੇ ਲੋਕ, ਮੇਰਾ ਯਾਰ ਤੇ ਹੋਰ ਨਾਟਕ, ਮਾਲਣ ਤੇ ਫੁਲਵਾੜੀ ਸਮੇਤ ਕਈ ਮਹੱਤਵਪੂਰਨ ਰਚਨਾਵਾਂ ਸਾਹਿਤ ਦੀ ਝੋਲੀ ਪਾਈਆਂ। ਉਨ•ਾਂ ਕਿਹਾ ਡਾ. ਸ. ਨ. ਸੇਵਕ ਜੀ ਦੇ ਵਿਛੋੜੇ ਨਾਲ ਪੰਜਾਬੀ ਸਾਹਿਤ ਜਗਤ, ਪੰਜਾਬੀ ਰੰਗਮੰਚ ਅਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੀ ਘੜੀ ਵਿਚ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਾਬਕਾ ਪ੍ਰਧਾਨ ਡਾ. ਸੁਰਜੀਤ ਪਾਤਰ, ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ, ਡਾ. ਸ. ਪ. ਸਿੰਘ, ਸੁਰਿੰਦਰ ਕੈਲੇ, ਸਹਿਜਪ੍ਰੀਤ ਸਿੰਘ ਮਾਂਗਟ, ਡਾ. ਗੁਲਜ਼ਾਰ ਸਿੰਘ ਪੰਧੇਰ, ਖੁਸ਼ਵੰਤ ਸਿੰਘ ਬਰਗਾੜੀ, ਭੁਪਿੰਦਰ ਸਿੰਘ ਸੰਧੂ, ਡਾ. ਗੁਰਇਕਬਾਲ ਸਿੰਘ, ਮਨਜਿੰਦਰ ਸਿੰਘ ਧਨੋਆ, ਡਾ. ਜਗਵਿੰਦਰ ਜੋਧਾ, ਤ੍ਰੈਲੋਚਨ ਲੋਚੀ, ਸ੍ਰੀ ਰਾਮ ਅਰਸ਼, ਭਗਵੰਤ ਰਸੂਲਪੁਰੀ, ਕਮਲਜੀਤ ਨੀਲੋਂ, ਜਸਵੀਰ ਝੱਜ, ਡਾ. ਸੁਦਰਸ਼ਨ ਗਾਸੋ, ਸੁਦਰਸ਼ਨ ਗਰਗ, ਤਰਸੇਮ, ਅਮਰਜੀਤ ਕੌਰ ਹਿਰਦੇ, ਸੁਰਿੰਦਰ ਨੀਰ, ਡਾ. ਵਨੀਤਾ, ਗੁਲਜ਼ਾਰ ਸਿੰਘ ਸ਼ੌਂਕੀ, ਪ੍ਰੇਮ ਸਾਹਿਲ, ਮੇਜਰ ਸਿੰਘ ਗਿੱਲ ਅਤੇ ਅਕਾਡਮੀ ਦੇ ਹੋਰ ਮੈਂਬਰ ਸ਼ਾਮਲ ਹਨ।