ਹੁਸ਼ਿਆਰਪੁਰ, 23 ਨਵੰਬਰ 2020 - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਸੰਵਿਧਾਨ ਲੋਕਤੰਤਰ ਅਤੇ ਅਸੀਂ ਵਿਸ਼ੇ ’ਤੇ ਆਨਲਾਈਨ ਕੁਇੰਜ ਮੁਕਾਬਲਾ 25 ਨਵੰਬਰ ਨੂੰ ਦੁਪਹਿਰ 12 ਵਜੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਇਸ ਕੁਇੰਜ ਮੁਕਾਬਲੇ ਵਿੱਚ ਵੱਧ ਚੜ੍ਹ ਕੇ ਹਿਸਾ ਲੈਣ ਲਈ ਕਿਹਾ। ਉਨ੍ਹਾਂ ਕਿਹਾ ਕਿ ਮੁੱਖ ਦਫ਼ਤਰ ਵਲੋਂ ਸੰਵਿਧਾਨ ਆਧਾਰਿਤ ਲੋਕਤੰਤਰ ਮੁਹਿੰਮ ਦਾ ਪਹਿਲਾ ਪੜਾਅ ਖਤਮ ਹੋ ਚੁੱਕਾ ਹੈ, ਜਿਸ ਵਿੱਚ 27 ਲੇਖ ਇਨ੍ਹਾਂ ਲੇਖਾਂ ਦੀ ਸੰਖੇਪ ਜਾਣਕਾਰੀ ਵਾਲੀ ਵੀਡੀਓਜ ਵਧੀਕ ਮੁੱਖ ਚੋਣ ਅਫ਼ਸਰ ਦੁਆਰਾ ਫੇਸ ਬੁੱਕ ਰਾਹੀਂ ਸਾਂਝੀਆਂ ਕੀਤੀਆਂ ਗਈਆਂ ਹਨ।
ਜ਼ਿਲ੍ਹਾ ਚੋਣ ਅਫਸ਼ਰ ਨੇ ਕਿਹਾ ਕਿ ਇਨ੍ਹਾਂ ਲੇਖਾਂ ਦੇ ਆਧਾਰ ’ਤੇ ਹੀ ਆਨਲਾਈਨ ਕੁਇੰਜ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਇਸ ਵਿੱਚ ਕੋਈ ਵੀ ਭਾਗ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਕੁੱਲ 30 ਸਵਾਲਾਂ ਲਈ 30 ਮਿੰਟ ਦਾ ਸਮਾਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫੇਸਬੁੱਕ ਅਤੇ ਟਵਿਟਰ ’ਤੇ ਕੁਇੰਜ ਦਾ ਲੰਕ 25 ਨਵੰਬਰ ਨੂੰ 11:50 ਵਜੇ ਸਾਂਝਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੁਇੰਜ ਨਿਰਧਾਰਿਤ ਸਮੇਂ ਦੇ ਅੰਦਰ ਹੀ ਪੂਰਾ ਕੀਤਾ ਜਾਵੇ ਅਤੇ 30 ਮਿੰਟ ਦੇ ਬਾਅਦ ਕੁਇੰਜ ਨੂੰ ਸਮਮਿਟ ਕਰਨ ਲਈ ਸਮਾਂ ਨਹੀਂ ਦਿੱਤਾ ਜਾਵੇਗਾ।
ਅਪਨੀਤ ਰਿਆਤ ਨੇ ਕਿਹਾ ਕਿ ਇਸ ਸਬੰਧੀ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਜੇਤੂਆਂ ਨੂੰ ¬ਕ੍ਰਮਵਾਰ 1500, 1300 ਅਤੇ 1000 ਰੁਪਏ ਨਗਦ ਰਾਸ਼ੀ ਦੇ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਇਕ ਤੋਂ ਵੱਧ ਪ੍ਰਤੀਯੋਗੀਆਂ ਦੇ ਬਰਾਬਰ ਨੰਬਰ ਆਉਂਦੇ ਹਨ ਤਾਂ ਜੇਤੂਆਂ ਦੀ ਚੋਣ ਲਾਟਰੀ ਰਾਹੀਂ ਕੀਤਾ ਜਾਵੇਗਾ ਅਤੇ ਇਸ ਸਬੰਧੀ ਆਖਰੀ ਫੈਸਲਾ ਮੁੱਖ ਦਫ਼ਤਰ ਦਾ ਹੋਵੇਗਾ।