- ਮੱਛੀ ਪਾਲਣ ਕਿੱਤੇ ਨੂੰ ਅਪਣਾ ਕੇ ਕਿਸਾਨਾਂ ਨੂੰ ਆਮਦਨ ਵਧਾਉਣ ਦਾ ਸੱਦਾ
ਜਲੰਧਰ 23 ਨਵੰਬਰ 2020 - ਪੰਜਾਬ ਮੱਛੀ ਪਾਲਣ ਵਿਭਾਗ ਵਲੋਂ ਜਲੰਧਰ ਵਿਖੇ ਵਿਸ਼ਵ ਫਿਸ਼ਰੀਜ਼ ਦਿਵਸ ਮਨਾਇਆ ਗਿਆ ਜਿਸ ਵਿੱਚ ਸਹਾਇਕ ਡਾਇਰੈਕਟਰ ਮੱਛੀ ਪਾਲਣ (ਰਿਟਾ.) ਨਿਰਮਲ ਸਿੰਘ ਮੁੱਖ ਵਜੋਂ ਮਹਿਮਾਨ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਵਲੋਂ ਕਿਸਾਨਾਂ ਨੂੰ ਖੇਤੀ ਆਮਦਨ ਵਧਾਉਣ ਲਈ ਮੱਛੀ ਪਾਲਣ ਦੇ ਕਿੱਤੇ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਸਹਾਇਕ ਡਾਇਰੈਕਟਰ ਮੱਛੀ ਪਾਲਣ ਸੰਦੀਪ ਵਸ਼ਿਸ਼ਟ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਉਚੇਰੀ ਸਿੱਖਿਆ ਮੰਤਰੀ ਪੰਜਾਬ ਸ੍ਰ.ਤਿ੍ਰਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਵਿੱਚ ਕਿਸਾਨਾਂ ਨੂੰ ਮੱਛੀ ਪਾਲਣ ਦੇ ਕਿੱਤੇ ਵੱਲ ਪ੍ਰੇਰ ਕੇੇ ਪੰਜਾਬ ਵਿੱਚ ਨੀਲੀ ਕ੍ਰਾਂਤੀ ਲਿਆਉਣ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਖੇਤੀ ਆਮਦਨ ਵਧਾਉਣ ਲਈ ਮੱਛੀ ਪਾਲਣ ਦੇ ਕਿੱਤੇ ਨੂੰ ਅਪਣਾਉਣਾ ਚਾਹੀਦਾ ਹੈ।
ਇਸ ਮੌਕੇ ਹਰਦੇਵ ਸਿੰਘ ਸੀਨੀਅਰ ਮੱਛੀ ਪਾਲਣ ਅਫ਼ਸਰ ਅਤੇ ਮੱਛੀ ਪਾਲਣ ਅਫ਼ਸਰ ਸੁਭਵੰਤ ਕੌਰ ਵਲੋਂ ਵਿਭਾਗ ਦੀਆਂ ਗਾਈਡਲਾਈਨਾਂ, ਸਬਸਿਡੀ, ਕਰਜ਼ਾ ਅਤੇ ਹੋਰ ਸਹੂਲਤਾਂ ਬਾਰੇ ਵਿਸਥਾਰ ਨਾਲ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਇਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਅਤੇ ਆਈਆਂ ਸ਼ਖ਼ਸੀਅਤਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਦੇ ਸਨਮਾਨਿਤ ਵੀ ਕੀਤਾ ਗਿਆ।