ਵਿਧਾਇਕ ਕੁਲਜੀਤ ਸਿੰਘ ਨਾਗਰਾ ਖੇਡ ਮੈਦਾਨ ਬਾਰੇ ਜਾਣਕਾਰੀ ਦਿੰਦੇ ਹੋਏ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 24 ਨਵੰਬਰ : ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਪਿੰਡਾਂ ਦੇ ਨੌਜਵਾਨਾਂ ਨੂੰ ਖੇਡ ਸਹੂਲਤਾਂ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਸਿਹਤਮੰਦ ਰੱਖਣ ਦੇ ਮਕਸਦ ਦੇ ਨਾਲ ਪੰਜਾਬ ਸਰਕਾਰ ਵੱਲੋਂ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡਾਂ ਵਿੱਚ ਖੇਡ ਮੈਦਾਨ ਤਿਆਰ ਕਰਵਾਏ ਜਾ ਰਹੇ ਹਨ, ਇਸੇ ਤਰ੍ਹਾਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਮੂਲੇਪੁਰ ਵਿੱਚ ਅਤਿਆਧੁਨਿਕ ਮੈਦਾਨ ਤਿਆਰ ਕੀਤਾ ਜਾ ਰਿਹਾ ਹੈ। ਇਸ ਮੈਦਾਨ ਵਿੱਚ ਫ਼ੁਟਬਾਲ, ਵਾਲੀਬਾਲ, ਹੈਂਡਬਾਲ, ਹਾਕੀ ਤੇ ਸਟੈਂਡਰਡ ਸਾਈਜ਼ 400 ਮੀਟਰ ਦਾ ਟਰੈਕ ਤਿਆਰ ਕੀਤਾ ਜਾ ਚੁੱਕਾ ਹੈ ਤੇ ਬਾਸਕਿਟਵਾਲ ਦਾ ਗਰਾਊਂਡ ਤਿਆਰ ਕੀਤਾ ਜਾ ਰਿਹਾ ਹੈ ਇਸ ਵਿੱਚ ਓਪਨ ਜਿਮ ਵੀ ਰੱਖਿਆ ਜਾਵੇਗਾ ਤੇ ਲਾਈਟਾਂ ਵੀ ਲਗਾਇਆ ਜਾਣਗੀਆਂ , ਇਸ ਖ਼ੇਡ ਮੈਦਾਨ ਦੇ ਤਿਆਰ ਹੋਣ ਨਾਲ ਪਿੰਡ ਤੇ ਇਲਾਕੇ ਦੇ ਬੱਚਿਆਂ ਤੇ ਨੌਜਵਾਨਾਂ ਨੂੰ ਬਹੁਤ ਫਾਇਦਾ ਹੋਵੇਗਾ
ਇਸ ਮੌਕੇ ਸ. ਨਾਗਰਾ ਨੇ ਕਿਹਾ ਕਿ ਖੇਡਾਂ ਨਾਲ ਜਿੱਥੇ ਖਿਡਾਰੀ ਦਾ ਸਰੀਰ ਮਜ਼ਬੂਤ ਹੁੰਦਾ ਹੈ, ਉਥੇ ਉਹ ਮਾਨਸਿਕ ਰੂਪ ਵਿੱਚ ਵੀ ਮਜ਼ਬੂਤ ਹੁੰਦਾ ਹੈ ਤੇ ਉਸ ਵਿੱਚ ਹੋਰਨਾਂ ਵਿਅਕਤੀਆਂ ਦੇ ਮੁਕਾਬਲੇ ਹਰ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣਾ ਦੀ ਸਮਰੱਥਾ ਵੱਧ ਜਾਂਦੀ ਹੈ। ਇਸ ਦੇ ਨਾਲ ਨਾਲ ਸਰੀਰ ਦੀ ਬਿਮਾਰੀਆਂ ਨਾਲ ਲੜਨ ਦੀ ਤਾਕਤ ਵੀ ਖੇਡਾਂ ਸਦਕਾ ਵੱਧਦੀ ਹੈ। ਇਨ੍ਹਾਂ ਪੱਖਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਸ. ਨਾਗਰਾ ਨੇ ਕਿਹਾ ਕਿ ਇਤਿਹਾਸਕ ਧਰਤੀ ਫ਼ਤਹਿਗੜ੍ਹ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਦਿਨ ਰਾਤ ਇਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ ਤੇ ਹਲਕਾ ਫ਼ਤਹਿਗੜ੍ਹ ਸਾਹਿਬ ਕੇਵਲ ਬੁਨਿਆਦੀ ਢਾਂਚੇ ਦੇ ਵਿਕਾਸ ਪੱਖੋਂ ਨਹੀਂ ਸਗੋਂ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰ ਕੇ ਇੱਕ ਵਿਲੱਖਣ ਪਛਾਣ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦੇਣਗੇ , ਇਸ ਮੌਕੇ ਸਰਪੰਚ ਹਰਿੰਦਰ ਸਿੰਘ, ਪ੍ਰਿੰਸੀਪਲ ਰਾਜੇਸ਼ ਵਰਮਾ ਤੇ ਕੋਚ ਸਤਵੀਰ ਸਿੰਘ ਹਾਜ਼ਿਰ ਸਨ
ਪਿੰਡ ਮੂਲੇਪੁਰ ਵਿਚ ਤਿਆਰ ਕੀਤੇ ਜਾ ਰਹੇ ਮੈਦਾਨ ਦਾ ਦ੍ਰਿਸ਼