ਚੰਡੀਗੜ੍ਹ, 25 ਨਵੰਬਰ 2020 - ਬਰਗਾੜੀ ਬੇਅਦਬੀ ਕੇਸ ਨਾਲ ਜੁੜੇ 6 ਦੋਸ਼ੀਆਂ ਵੱਲੋਂ ਇਸ ਕੇਸ ਨੂੰ ਪੰਜਾਬ 'ਚੋਂ ਬਾਹਰ ਲਿਜਾਏ ਜਾਣ ਸਬੰਧੀ ਪਟੀਸ਼ਨ ਪਾਈ ਗਈ ਸੀ ਜੋ ਕਿ ਸੁਪਰੀਮ ਕੋਰਟ ਵੱਲੋਂ ਖਾਰਜ ਕਰ ਦਿੱਤੀ ਗਈ ਹੈ ਅਤੇ ਹੁਣ ਪਹਿਲਾਂ ਵਾਂਗ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਬਦੀ ਦੇ ਮਾਮਲੇ ਵਿੱਚ ਦਰਜ ਕੇਸਾਂ ਦੀ ਸੁਣਵਾਈ ਪਹਿਲਾਂ ਵਾਂਗ ਪੰਜਾਬ ਵਿੱਚ ਹੀ ਜਾਰੀ ਰਹੇਗੀ।
ਦੱਸ ਦੇਈਏ ਕਿ ਐਸ.ਆਈ.ਟੀ. ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕਰਨ ਅਤੇ ਮੁੜ ਪਵਿੱਤਰ ਗ੍ਰੰਥ ਸਾਹਿਬ ਦੇ ਅੰਗ ਪਾੜ ਕੇ ਗ਼ਲੀਆਂ ਵਿੱਚ ਖ਼ਿਲਾਰੇ ਜਾਣ ਦੇ ਮਾਮਲੇ ਵਿੱਚ 8 ਡੇਰਾ ਪ੍ਰੇਮੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ ਹੀ 6 ਨੇ ਪੰਜਾਬ ਵਿੱਚ ਸੁਣਵਾਈ ਦੌਰਾਨ ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਇਹ ਕੇਸ ਪੰਜਾਬ ਤੋਂ ਬਾਹਰ ਤਬਦੀਲ ਕਰਨ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਜਿਸਨੂੰ ਜਸਟਿਸ ਸੰਜੇ ਕਿਸ਼ਨ ਕੌਲ ਦੀ ਅਗਵਾਈ ਵਾਲੀ ਬੈਂਚ ਵੱਲੋਂ ਖਾਰਜ ਕਰ ਦਿੱਤਾ ਗਿਆ ਹੈ।