← ਪਿਛੇ ਪਰਤੋ
ਚੰਡੀਗੜ੍ਹ,25 ਨਵੰਬਰ,2020:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਕੈਬਿਨਟ ਮੰਤਰੀ ਨਵਜੋਤ ਸਿੱਧੂ ਵਿਚਕਾਰ ਮੀਟਿੰਗ ਹੋਈ ਹੈ। ਇਹ ਮੀਟਿੰਗ ਮੁੱਖ ਮੰਤਰੀ ਦੇ ਸਿਸਵਾਂ ਸਥਿਤ ਫਾਰਮ ਹਾਊਸ ’ਤੇ ਕਰੀਬ ਇਕ ਘੰਟੇ ਤੱਕ ਚੱਲੀ । ਇਸ ਮੀਟਿੰਗ ਨਾਲ ਦੋਵਾਂ ਵਿਚਕਾਰ ਸਿਆਸੀ ਦੂਰੀਆਂ ਵੀ ਖ਼ਤਮ ਹੋਣ ਦੇ ਕਿਆਸ ਲਗਾਏ ਜਾ ਰਹੇ ਨੇ। ਦਰਅਸਲ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਨੂੰ ਲੰਚ ਤੇ ਸੱਦਿਆ ਸੀ।ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਨੇ ਟਵੀਟ ਕੀਤਾ ਕਿ ਦੋਵਾਂ ਨੇਤਾਵਾਂ ਵਿਚਾਲੇ ਬੜੀ ਨਿੱਘੇ ਮਾਹੌਲ ਵਿੱਚ ਮੀਟਿੰਗ ਹੋਈ। ਦੋਵਾਂ ਨੇ ਪੰਜਾਬ ਅਤੇ ਰਾਸ਼ਟਰੀ ਹਿੱਤ ਦੇ ਮਹੱਤਵਪੂਰਨ ਰਾਜਨੀਤਿਕ ਮਾਮਲਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ। ਸੂਤਰਾਂ ਮੁਤਾਬਕ ਦੋਵਾਂ ਵਿਚਕਾਰ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨਿਆਂ ’ਤੇ ਵੀ ਚਰਚਾ ਕੀਤੀ ਗਈ ਹੈ। ਇਸ ਮੀਟਿੰਗ ਨੇ ਨਵੀਂ ਚਰਚਾ ਵੀ ਛੇੜ ਦਿੱਤੀ ਹੈ। ਨਵਜੋਤ ਸਿੱਧੂ ਨੂੰ ਕੈਬਿਨਟ ’ਚ ਮੁੜ ਸ਼ਾਮਲ ਕੀਤਾ ਜਾ ਸਕਦਾ ਤੇ ਨਾਲ ਹੀ ਸਿੱਧੂ ਦੇ ਸ਼ਾਮਲ ਹੁੰਦਿਆਂ ਹੀ ਵਿਭਾਗਾਂ ’ਚ ਫੇਰ ਬਦਲ ਕੀਤਾ ਜਾ ਸਕਦਾ।
Total Responses : 189