← ਪਿਛੇ ਪਰਤੋ
ਸ਼ੰਭੂ ਬਾਰਡਰ ’ਤੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਛੱਡੇ, ਜਲ ਤੋਪਾਂ ਦੀ ਕੀਤੀ ਵਰਤੋਂ ਸ਼ੰਭੂ, 26 ਨਵੰਬਰ, 2020 : ਪੰਜਾਬ ਹਰਿਆਣਾ ਦੀ ਸਰਹੱਦ ਸ਼ੰਭੂ ਬਾਰਡਰ ’ਤੇ ਅੱਜ ਹਰਿਆਣਾ ੁਲਿਸ ਨੇ ਅੱਗੇ ਵੱਧਦੇ ਕਿਸਾਨਾਂ ਨੂੰ ਰੋਕਣ ਵਾਸਤੇ ਅੱਥਰੂ ਗੈਸ ਦੇ ਗੋਲੇ ਛੱਡੇ ਤੇ ਜਲ ਤੋਪਾਂ ਦੀ ਵਰਤੋਂ ਕੀਤੀ। ਸਵੇਰ ਵੇਲੇ ਤੋਂ ਹੀ ਕਿਸਾਨ ਇਥੇ ਵੱਡੀ ਗਿਣਤੀ ਵਿਚ ਇਕੱਤਰ ਹੋਏ ਸਨ ਜਿਹਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਵੱਡੀ ਗਿਣਤੀਵਿਚ ਹਰਿਆਣਾ ਪੁਲਿਸ ਅਤੇ ਰੈਪਿਡ ਐਕਸ਼ਨ ਫੋਰਸ ਦੇ ਦਸਤੇ ਤਾਇਨਾਤ ਸਨ। ਜਿਉਂ ਹੀ ਕਿਸਾਨ ਅੱਗੇ ਵੱਧਣ ਲੱਗੇ ਤਾਂ ਹਰਿਆਣਾ ਪੁਲਿਸ ਨੇ ਪਹਿਲਾਂ ਜਲ ਤੋਪਾਂ ਨਾਲ ਪਾਣੀਆਂ ਬੁਛਾੜਾਂ ਮਾਰੀਆਂ ਤੇ ਫਿਰ ਅੱਥਰੂ ਗੈਸ ਦੇ ਗੋਲੇ ਛੱਡੇ।
Total Responses : 57