ਹਰੀਸ਼ ਕਾਲੜਾ
ਰੂਪਨਗਰ, 26 ਨਵੰਬਰ 2020 - ਯੂਨੀਵਰਸਿਟੀ ਗਰਾਂਟ ਕਮਿਸ਼ਨ ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਿੰਸੀਪਲ ਡਾ. ਜਸਵਿੰਦਰ ਕੌਰ ਦੀ ਸਰਪ੍ਰਸਤੀ ਹੇਠ ਸਰਕਾਰੀ ਕਾਲਜ ਰੋਪੜ ਵਿਖੇ ਭਾਰਤੀ ਸੰਵਿਧਾਨ ਦਿਵਸ ਮੌਕੇ ਇਕ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਜਿਸ ਵਿੱਚ ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਾਮਨਾਥ ਕੋਵਿੰਦ ਵੱਲੋਂ ਦੂਰਦਰਸ਼ਨ ਦੇ ਮਾਧਿਅਮ ਰਾਹੀਂ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾਂ ਪੜ੍ਹੇ ਜਾਣ ਸਬੰਧੀ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੇ ਸ਼ਮੂਲੀਅਤ ਕੀਤੀ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦਾ ਸੰਬੋਧਨ ਵੀ ਸੁਣਿਆ।
ਇਸ ਮੌਕੇ ਭਾਰਤੀ ਸੰਵਿਧਾਨ ਦਿਵਸ ਸਬੰਧੀ ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋ. ਜਤਿੰਦਰ ਸਿੰਘ ਗਿੱਲ ਵੱਲੋਂ ਸਮੂਹ ਸਟਾਫ ਨੂੰ ਵਧਾਈ ਪੇਸ਼ ਕੀਤੀ ਗਈ ਅਤੇ ਉਹਨਾਂ ਵੱਲੋਂ ਭਾਰਤੀ ਸੰਵਿਧਾਨ ਦੀ ਪਵਿੱਤਰਤਾ ਤੇ ਅਮਲ ਕਰਨ ਦੀ ਅਪੀਲ ਵੀ ਕੀਤੀ ਗਈ। ਰਾਜਨੀਤੀ ਵਿਗਿਆਨ ਵਿਭਾਗ ਦੇ ਪ੍ਰੋ. ਵਿਪਨ ਕੁਮਾਰ ਵੱਲੋਂ ਭਾਰਤੀ ਸੰਵਿਧਾਨ ਦੇ ਇਤਿਹਾਸਕ ਪਰਿਪੇਖ ਤੇ ਚਾਨਣਾ ਪਾਇਆ ਗਿਆ ਅਤੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਬਾਰੇ ਵਿਸਥਾਰ ਪੁਰਵਿਕ ਜਾਣਕਾਰੀ ਦਿੱਤੀ ਗਈ।
ਲੋਕ ਪ੍ਰਸ਼ਾਸ਼ਨ ਵਿਭਾਗ ਦੇ ਡਾ. ਨਿਰਮਲ ਸਿੰਘ ਬਰਾੜ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਭਾਰਤੀ ਸੰਵਿਧਾਨ ਦੀ ਮਰਿਆਦਾ ਤੇ ਅਮਲ ਕਰਨ ਦੀ ਗੱਲ ਕਹੀ। ਇਸ ਇਕੱਤਰਤਾ ਨੂੰ ਸਫਲ ਬਣਾਉਣ ਵਿੱਚ ਪ੍ਰੋ. ਅਰਵਿੰਦਰ ਕੌਰ ਅਤੇ ਪ੍ਰੋ. ਮਨਪ੍ਰੀਤ ਸਿੰਘ ਨੇ ਅਹਿਮ ਸਹਿਯੋਗ ਦਿੱਤਾ। ਇਸ ਇਕੱਤਰਤਾ ਵਿੱਚ ਕਾਲਜ ਕੌਂਸਲ ਮੈਂਬਰ ਡਾ. ਹਰਜਸ ਕੌਰ ਡਾ. ਕੁਲਵੀਰ ਕੌਰ, ਡਾ.ਸੁਖਜਿੰਦਰ ਕੌਰ ਤੋਂ ਇਲਾਵਾ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਨੇ ਸ਼ਮੂਲੀਅਤ ਕੀਤੀ।