ਡਾਇਰੈਕਟਰ ਪ੍ਰਿੰਸੀਪਲ ਡਾ ਕਸ਼ਮੀਰ ਸਿੰਘ
ਦੀਦਾਰ ਗੁਰਨਾ
ਫਤਿਹਗੜ੍ਹ ਸਾਹਿਬ 26 ਨਵੰਬਰ : ਕਾਲਜ ਦੇ ਪੋਸਟ ਗ੍ਰੈਜੂਏਟ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਇਕੱਤਰਵੇਂ ਸੰਵਿਧਾਨ ਦਿਵਸ ਦੇ ਮੌਕੇ ਉੱਤੇ ਆਨਲਾਈਨ ਮਾਧਿਅਮ ਰਾਹੀਂ ਰਾਸ਼ਟਰੀ ਪੱਧਰ ਦੇ ਭਾਸ਼ਨ ਕਲਾ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਵਿਚ ਪੰਜਾਬ, ਹਰਿਆਣਾ, ਰਾਜਸਥਾਨ, ਉਤਰਾਖੰਡ, ਪੱਛਮੀ ਬੰਗਾਲ ਅਤੇ ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਵਿਦਿਆਰਥੀਆਂ ਨੇ ਭਾਗ ਲਿਆ
ਇਸ ਸਬੰਧੀ ਗੱਲ ਕਰਦਿਆਂ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ ਕਸ਼ਮੀਰ ਸਿੰਘ ਨੇ ਕਿਹਾ ਕਿ ਭਾਰਤ ਇੱਕ ਲੋਕਤੰਤਰੀ ਦੇਸ਼ ਹੈ ਅਤੇ ਭਾਰਤੀ ਸੰਵਿਧਾਨ ਦੁਨੀਆਂ ਦਾ ਸਭ ਤੋਂ ਵਿਸਤ੍ਰਿਤ ਅਤੇ ਵਿਲੱਖਣ ਸੰਵਿਧਾਨ ਹੈ, ਅਤੇ ਵਿਦਿਆਰਥੀਆਂ ਨੂੰ ਇਸ ਸੰਬੰਧੀ ਜਾਣਕਾਰੀ ਦੇਣ ਅਤੇ ਉਤਸ਼ਾਹਿਤ ਕਰਨ ਲਈ ਅਜਿਹੇ ਮੁਕਾਬਲੇ ਹੋਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਰਾਜਨੀਤੀ ਸ਼ਾਸਤਰ ਵਿਭਾਗ ਦੀ ਇਨ੍ਹਾਂ ਮੁਕਾਬਲਿਆਂ ਦੇ ਆਯੋਜਨ ਲਈ ਸ਼ਲਾਘਾ ਕੀਤੀ ,ਇਸ ਮੌਕੇ ਗੱਲ ਕਰਦਿਆਂ ਡੀਨ ਅਕਾਦਮਿਕ ਡਾ ਬਿਕਰਮਜੀਤ ਸਿੰਘ ਸੰਧੂ ਨੇ ਕਿਹਾ ਕਿ ਕਾਲਜ ਹਮੇਸ਼ਾ ਹੀ ਆਪਣੇ ਵਿਦਿਆਰਥੀਆਂ ਨੂੰ ਉੱਚ ਪੱਧਰ ਦੀ ਸਿੱਖਿਆ ਮੁਹੱਈਆ ਕਰਵਾਉਂਦਾ ਹੈ ਤਾਂ ਜੋ ਉਹ ਸਮੇਂ ਦੇ ਹਾਣੀ ਬਣ ਸਕਣ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸੰਵਿਧਾਨ ਸਬੰਧੀ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਦੇਸ਼ ਪ੍ਰਤੀ ਆਪਣੇ ਫ਼ਰਜ਼ਾਂ ਤੇ ਜ਼ਿੰਮੇਵਾਰੀਆਂ ਨੂੰ ਪਹਿਚਾਣਨ
ਇਸ ਸਬੰਧੀ ਗੱਲ ਕਰਦਿਆਂ ਕਾਲਜ ਦੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਡਾ ਸਤਨਾਮ ਸਿੰਘ ਨੇ ਕਿਹਾ ਕਿ ਕਿਸੇ ਵੀ ਦੇਸ਼ ਦਾ ਸੰਵਿਧਾਨ ਉਸ ਦੇਸ਼ ਦੀ ਆਤਮਾ ਹੁੰਦਾ ਹੈ ਅਤੇ ਵਿਦਿਆਰਥੀਆਂ ਨੂੰ ਇਸ ਸਬੰਧੀ ਸਹੀ ਜਾਣਕਾਰੀ ਮਿਲਣਾ ਬਹੁਤ ਜ਼ਰੂਰੀ ਹੈ ਜਿਸ ਦੇ ਮੱਦੇਨਜ਼ਰ ਵਿਭਾਗ ਵੱਲੋਂ ਇਹ ਮੁਕਾਬਲੇ ਉਲੀਕੇ ਗਏ।
ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਮਾਤਾ ਗੁਜਰੀ ਕਾਲਜ ਤੋਂ ਬੀ ਏ ਭਾਗ ਦੂਜਾ ਦੀ ਵਿਦਿਆਰਥਣ ਸੁਪ੍ਰੀਤ ਕੌਰ ਨੇ ਹਾਸਲ ਕੀਤਾ। ਦੂਜੇ ਸਥਾਨ ਉੱਤੇ ਦੋ ਵਿਦਿਆਰਥਣਾ ਅਨੀਤਾ ਚੌਧਰੀ ਅਤੇ ਸਿਮਰਪ੍ਰੀਤ ਕੌਰ ਬੀਏ ਭਾਗ ਦੂਜਾ ਤੋਂ ਰਹੀਆਂ ਅਤੇ ਤੀਜਾ ਸਥਾਨ ਦੋ ਵਿਦਿਆਰਥਣਾਂ ਸ਼ਿਰੀਨ ਅਹਿਮਦ ਐਮ ਕੇ ਪੀ ਕਾਲਜ ਦੇਹਰਾਦੂਨ ਉਤਰਾਖੰਡ ਤੋਂ ਅਤੇ ਪਬਲਿਕ ਕਾਲਜ ਸਮਾਣਾ ਤੋਂ ਹਵਿਸ਼ਾਂ ਨੇ ਹਾਸਲ ਕੀਤਾ। ਰਾਜਨੀਤੀ ਸ਼ਾਸਤਰ ਵਿਭਾਗ ਤੋਂ ਪ੍ਰੋ ਗੁਰਜੀਤ ਕੌਰ ਅਤੇ ਪ੍ਰੋ ਜਸਵੀਰ ਸਿੰਘ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਉਤਸ਼ਾਹ ਨੂੰ ਵਧਾਉਂਦੇ ਹਨ ਅਤੇ ਭਵਿੱਖ ਵਿੱਚ ਵੀ ਵਿਭਾਗ ਅਜਿਹੇ ਮੁਕਾਬਲੇ ਆਯੋਜਿਤ ਕਰਦਾ ਰਹੇਗਾ। ਅੰਤ ਵਿੱਚ ਡਾ ਸਤਨਾਮ ਸਿੰਘ ਨੇ ਸਮੂਹ ਪ੍ਰਤੀਭਾਗੀਆਂ ਨੂੰ ਵਧਾਈ ਦਿੱਤੀ