ਅਸ਼ੋਕ ਵਰਮਾ
ਬਠਿੰਡਾ, 26 ਨਵੰਬਰ 2020 - ਬਠਿੰਡਾ ਜਿਲ੍ਹੈਦੇ ਰਾਮਪੁਰਾ ਹਲਕੇ ’ਚ ਪੈਂਦੇ ਕਸਬਾ ਭਗਤਾ ਭਾਈ ’ਚ 20 ਨਵੰਬਰ ਨੂੰ ਦਿਨ ਦਿਹਾੜੇ ਕਤਲ ਕਰ ਦਿੱਤੇ ਡੇਰਾ ਸੱਚਾ ਸੌਦਾ ਸਰਸਾ ਦੇ ਸ਼ਰਧਾਲੂ ਮਨੋਹਰ ਲਾਲ ਦਾ ਸ਼ਰਧਾਂਜਲੀ ਸਮਾਗਮ ਲਈ ਸੁਰੱਖਿਆ ਦੇ ਸਖਤ ਪਹਿਰੇ ਹੇਠ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਸ਼ੁੱਕਰਵਾਰ 27 ਨਵੰਬਰ ਨੂੰ ਡੇਰਾ ਸੱਚਾ ਸੌਦਾ ਦੇ ਪੰਜਾਬ ਵਿਚਲੇ ਡੇਰਾ ਸਲਾਬਤਪੁਰਾ ’ਚ ਕੀਤਾ ਜਾਣਾ ਹੈ। ਪੁਲਿਸ ਪ੍ਰਸ਼ਾਸਨ ਨਾਲ ਬਣੀ ਸਹਿਮਤੀ ਉਪਰੰਤ ਧਰਨਾ ਖਤਮ ਕਰਕੇ ਮਨੋਹਰ ਲਾਲ ਦਾ ਅੰਤਮ ਸਸਕਾਰ ਬੁੱਧਵਾਰ ਸ਼ਾਮ ਨੂੰ ਕੀਤਾ ਗਿਆ ਸੀ।
ਜਾਣਕਾਰੀ ਅਨੁਸਾਰ ਅੱਜ ਸਵੇਰ ਤੋਂ ਹੀ ਡੇਰੇ ਦੇ ਬਾਹਰ ਪੁਲਿਸ ਟੀਮਾਂ ਦੀ ਤਾਇਨਾਤੀ ਕਰ ਦਿੱਤੀ ਗਈ ਸੀ। ਸਮਾਗਮ ’ਚ ਜਿਆਦਾ ਇਕੱਠ ਹੋਣ ਦੀ ਸੰਭਾਵਨਾਂ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸ਼ਨ ਕੋਈ ਖਤਰਾ ਮੁੱਲ ਨਹੀਂ ਲੈਣਾ ਚਾਹੁੰਦਾ ਹੈ। ਖਾਸ ਤੌਰ ਤੇ ਇਸ ਕਤਲ ਦੀ ਜਿੰਮੇਵਾਰੀ ਇੱਕ ਗੈਂਗਸਟਰ ਗਰੁੱਪ ਵੱਲੋਂ ਲੈਣ ਤੋਂ ਬਾਅਦ ਅਫਸਰਾਂ ਦੇ ਫਿਕਰ ਵਧੇ ਹੋਏ ਹਨ। ਪੁਲਿਸ ਤੋਂ ਇਲਾਵਾ ਪੰਜਾਬ ਦੀ ਸੀਆਈਡੀ ਦੇ ਮੁਲਾਜਮ ਵੀ ਸਥਿਤੀ ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਬੁੱਧਵਾਰ ਨੂੰ ਜਦੋਂ ਆਈਜੀ ਬਠਿੰਡਾ ਰੇਂਜ ਸਲਾਬਤਪੁਰਾ ਆਂਏ ਸਨ ਤਾਂ ਉਹਨਾਂ ਨੇ ਵੀ ਸੁਰੱਖਿਆ ਸਖਤ ਕਰਨ ਦੀਆਂ ਹਦਾਇਤਾਂ ਦਿੱਤੀਆਂ ਸਨ। ਡੀਐਸਪੀ ਫੂਲ ਜਸਬੀਰ ਸਿੰਘ ਦਾ ਕਹਿਣਾ ਸੀ ਕਿ ਡੇਰਾ ਪ੍ਰੇਮੀ ਦਾ ਸ਼ਰਧਾਂਜਲੀ ਸਮਾਗਮ ਲਈ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਜਾ ਰਹੇ ਹਨ। ਉਹਨਾਂ ਦੱਸਆ ਕਿ ਲੋੜ ਅਨੁਸਾਰ ਵੱਖ ਵੱਖ ਥਾਵਾਂ ਤੇ। ਪੁਲਿਸ ਨਫਰੀ ਦੀ ਤਾਇਨਾਤੀ ਕੀਤੀ ਜਾ ਰਹੀ ਹੈ।