ਅਸ਼ੋਕ ਵਰਮਾ
ਮਾਨਸਾ, 26 ਨਵੰਬਰ 2020 - ਮਾਨਸਾ ਪੁਲਿਸ ਨੇ ਨਸ਼ਿਆਂ ਖਿਲਾਫ ਕਾਰਵਾਈ ਕਰਦਿਆਂ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਐਸਐਸਪੀ ਸੁਰੇਂਦਰ ਲਾਂਬਾ, ਨੇ ਦੱਸਿਆ ਕਿ ਥਾਣਾ ਸਰਦੂਲਗੜ੍ਹ ਦੀ ਪੁਲਿਸ ਪਾਰਟੀ ਨੇ ਬਲਜਿੰਦਰ ਸਿੰਘ ਪੁੱਤਰ ਰਾਜ ਸਿੰਘ ਵਾਸੀ ਬੀਰੂਵਾਲਾ ਗੂੜਾ ਜ਼ਿਲ੍ਹਾ ਸਿਰਸਾ (ਹਰਿਆਣਾ) ਨੂੰ ਕਾਬੂ ਕਰਕੇ ਉਸ ਪਾਸੋੋਂ 5 ਕਿਲੋੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕਰਕੇ ਮੁਕੱਦਮਾ ਦਰਜ ਕਰਵਾਇਆ ਹੈ। ਇਸੇ ਥਾਣੇ ਦੀ ਹੀ ਪੁਲਿਸ ਪਾਰਟੀ ਨੇ ਬਲਜੀਤ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਮੀਰਪੁਰ ਖੁਰਦ ਨੂੰ ਮੋੋਟਰਸਾਈਕਲ ਸਮੇਤ ਕਾਬੂ ਕਰਕੇ ਉਸ ਪਾਸੋੋਂ 85 ਗ੍ਰਾਮ ਗਾਂਜਾ ਬਰਾਮਦ ਕਰਕੇ ਮੁਕੱਦਮਾ ਦਰਜ ਕੀਤਾ ਹੈ।
ਇਸੇ ਤਰਾ ਥਾਣਾ ਬੋੋਹਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਅੰਮ੍ਰਿਤ ਸਿੰਘ ਪੁੱਤਰ ਭਗਵਾਨ ਵਾਸੀ ਰਾਮਪੁਰ ਮੰਡੇਰ ਵਿਰੁੱਧ ਥਾਣਾ ਬੋੋਹਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਕੇ 200 ਲੀਟਰ ਲਾਹਣ ਬਰਾਮਦ ਕੀਤੀ ਪਰ ਗ੍ਰਿਫਤਾਰੀ ਬਾਕੀ ਹੈ। ਥਾਣਾ ਸਰਦੂਲਗੜ ਪੁਲਿਸ ਨੇ ਮੁਖਬਰੀ ਦੇ ਆਧਾਰ ਤੇ ਮਲਕੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਧਿੰਗਾਣਾ ਵਿਰੁੱਧ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਗੁਰਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਭੈਣੀਬਾਘਾ ਨੂੰ ਕਾਬੂ ਕਰਕੇ 7 ਬੋਤਲਾਂ ਸ਼ਰਾਬ ਬਰਾਮਦ ਕਰਕੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਵਾਇਆ ਹੈ।