← ਪਿਛੇ ਪਰਤੋ
ਦੀਪਕ ਜੈਨ
ਜਗਰਾਓਂ, 26 ਨਵੰਬਰ 2020 - ਸਫਾਈ ਸੇਵਕ ਯੂਨੀਅਨ ਪੰਜਾਬ ਵਲੋਂ ਕੇਂਦਰੀ ਟਰੇਡ ਯੂਨੀਅਨਾਂ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਫਾਈ ਸੇਵਕ ਯੂਨੀਅਨ ਪ੍ਰਧਾਨ ਜਗਰਾਓਂ ਅਰੁਣ ਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਦੀਆ ਗਲਤ ਨੀਤੀਆਂ ਅਤੇ ਕਾਲੇ ਕਾਨੂੰਨਾਂ ਵਿਰੁੱਧ ਕੇਂਦਰੀ ਟਰੇਡ ਯੂਨੀਅਨਾਂ ਵਲੋਂ ਕੀਤੀ ਜਾ ਰਹੀ ਦੇਸ਼ ਵ੍ਯਾਪੀ ਹੜਤਾਲ ਦਾ ਸਫਾਈ ਸੇਵਕ ਯੂਨੀਅਨ ਸਮਰਥਨ ਕਰਦੀ ਹੈ ਅਤੇ ਨਾਲ ਹੀ ਪੰਜਾਬ ਸਰਕਾਰ ਦੇ ਮਜਦੂਰ ਮੁਲਾਜਮ ਵਿਰੋਧੀ ਫੈਸਲਿਆਂ ਦੇ ਖਿਲਾਫ ਸਫਾਈ ਕਾਮਿਆਂ ਦੀਆਂ ਮੰਗਾਂ ਨੂੰ ਮਨਵਾਉਣ ਲਈ 27 ਤਾਰੀਕ ਬਾਅਦ ਦੁਪਹਿਰ ਆਪਣੇ ਦਫਤਰਾਂ ਦੇ ਅੱਗੇ ਗੇਟ ਰੈਲੀ ਕਰਨ ਅਤੇ ਬਾਜ਼ਾਰਾਂ ਵਿਚ ਲਾਲ ਝੰਡੇ ਲੈਕੇ ਰੋਸ਼ ਮਾਰਚ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦਿਨ ਲੋਕਲ ਬਾਡੀ ਮੰਤਰੀ ਬ੍ਰਹਮ ਮਹਿੰਦਰਾ ਦੇ ਨਾਮ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਹੱਥ ਮੰਗ ਪੱਤਰ ਵੀ ਭੇਜਿਆ ਜਾਏਗਾ।
Total Responses : 936