ਨਵੀਂ ਦਿੱਲੀ, 27 ਨਵੰਬਰ 2020 - ਕਿਸਾਨਾਂ ਦੇ ਰੋਹ ਅੱਗੇ ਮੋਦੀ ਸਰਕਾਰ ਝੁਕ ਗਈ ਹੈ ਅਤੇ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਰੈਲੀ ਦੀ ਆਗਿਆ ਦੇ ਦਿੱਤੀ ਹੈ। ਸਰਕਾਰ ਨੇ ਕਿਸਾਨਾਂ ਨੂੰ ਰਾਮਲੀਲਾ ਗਰਾਉਂਡ ਦੀ ਥਾਂ ਇਹ ਜਗ੍ਹਾ ਬੁਰਾਰੀ ਮੈਦਾਨ ਵਿਖੇ ਦਿੱਤੀ ਹੈ।
ਗ੍ਰਹਿ ਮੰਤਰਾਲੇ ਵੱਲੋਂ ਕਿਹਾ ਗਿਆ ਹੈ ਕਿ ਕਿਸਾਨਾਂ ਦੀ ਗਿਣਤੀ ਵਧੇਰੇ ਹੋਣ ਕਾਰਨ ਕਾਰਨ ਰਾਮਲੀਲਾ ਗਰਾਊਂਡ ਰੈਲੀ ਲਈ ਛੋਟਾ ਹੈ ਅਤੇ ਇਸ ਲਈ ਦਿੱਲੀ ਦੇ ਬੁਰਾਰੀ ਮੈਦਾਨ ਵਿੱਚ ਰੈਲੀ ਕਰਨ ਦੀ ਆਗਿਆ ਦਿੱਤੀ ਗਈ ਹੈ।
ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਕਿਸਾਨਾਂ ਨੂੰ ਲਾਂਘਾ ਦੇ ਦਿੱਤਾ ਗਿਆ ਹੈ ਅਤੇ ਕਿਸਾਨ ਦਿੱਲੀ 'ਚ ਦਾਖਲ ਹੋਣ ਲੱਗ ਪਏ ਹਨ।