ਅੰਮ੍ਰਿਤਸਰ, 27 ਨਵੰਬਰ 2020 - ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਤੇ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਸ਼੍ਰੋਮਣੀ ਕਮੇਟੀ ਦੀ ਸਲਾਨਾ ਚੋਣ ਵਿੱਚ ਬੀਬੀ ਜਗੀਰ ਕੌਰ ਬੇਗੋਵਾਲ ਦੇ ਪ੍ਰਧਾਨ ਅਤੇ ਸੁਰਜੀਤ ਸਿੰਘ ਭਿੱਟੇਵੱਢ ਸੀਨੀਅਰ ਮੀਤ ਪ੍ਰਧਾਨ, ਬਾਬਾ ਬੂਟਾ ਸਿੰਘ ਯੂਨੀਅਰ ਮੀਤ ਪ੍ਰਧਾਨ ਅਤੇ ਭਗਵੰਤ ਸਿੰਘ ਸਿਆਲਕਾ ਐਡਵੋਕੇਟ ਜਨਰਲ ਸਕੱਤਰ ਚੁਣੇ ਜਾਣ ਤੇ ਵਧਾਈ ਦਿੱਤੀ ਹੈ।
ਉਨ੍ਹਾਂ ਅੰਤ੍ਰਿਗ ਕਮੇਟੀ ਦੇ ਸਮੂਹ ਮੈਂਬਰਾਂ ਅਤੇ ਆਹੁਦੇਦਾਰਾਂ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਆਸ ਪ੍ਰਗਟਾਈ ਕਿ ਸ਼੍ਰੋਮਣੀ ਕਮੇਟੀ ਦੇ ਨਵੇਂ ਚੁਣੇ ਗਏ ਆਹੁਦੇਦਾਰ ਦੀ ਟੀਮ ਬੀਬੀ ਜਾਗੀਰ ਕੌਰ ਦੀ ਅਗਵਾਈ ਵਿੱਚ ਕੌਮ ਦੀ ਚੜ੍ਹਦੀ ਕਲਾ ਲਈ ਕੰਮ ਕਰੇਗੀ।ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਪਹਿਲਾਂ ਵੀ ਦੋ ਵਾਰ ਇਸ ਸੰਸਥਾ ਦੀ ਪ੍ਰਧਾਨ ਰਹਿ ਚੁੱਕੀ ਹੈ ਤੇ ਤਜਰਬਾ ਵੀ ਕੰਮ ਆਵੇਗਾ। ਨਾਲ ਹੀ ਉਨ੍ਹਾਂ ਹਰਜਿੰਦਰ ਸਿੰਘ ਧਾਮੀ ਐਡਵੋਕੇਟ ਨੂੰ ਸ਼੍ਰੋਮਣੀ ਕਮੇਟੀ ਦਾ ਚੀਫ ਸਕੱਤਰ ਬਨਣ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਵਧਾਈ ਦਿੱਤੀ ਹੈ।