ਅਰਦਾਸ ਕਰ ਕੇ ਨਗਰ ਕੀਰਤਨ ਦੀ ਸ਼ੁਰੂਆਤ ਕਰਨ ਮੌਕੇ ਦਾ ਦ੍ਰਿਸ਼ , ਸ੍ਰੀ ਗੁਰੂ ਗ੍ਰੰਥ ਸਾਹਿਬ ਉੱਪਰ ਚਵਰ ਕਰਦੇ ਹੋਏ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਅਰਵਿੰਦ ਪਾਲ ਸਿੰਘ ਸੰਧੂ
ਜਗਦੀਸ਼ ਥਿੰਦ
ਫਾਜ਼ਿਲਕਾ 28 ਨਵੰਬਰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੂਰਬ ਨੰੂ ਸਮਰਪਿਤ ਗੁਰਦੁਆਰਾ ਸਿੰਘ ਸਭਾ ਵਿਖੇ ਨਗਰ ਕੀਰਤਨ ਬੜੀ ਧੂਮਧਾਮ ਨਾਲ ਸਜਾਇਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਸ਼ੀਸ਼ ਝੁਕਾਉਦਿਆਂ ਸਰਬਤ ਦੇ ਭਲੇ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਇਹ ਬਹੁਤ ਭਾਗਾਂ ਵਾਲਾ ਦਿਨ ਹੁੰਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਵਿਅਕਤੀ ਨੰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਿਖਾਏ ਰਸਤੇ ’ਤੇ ਚਲਦਿਆਂ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਕਾਰਜਸ਼ੀਲ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਲੋਕਾਈ ਨੂੰ ਹਮੇਸ਼ਾ ਹੱਕ, ਸੱਚ ਅਤੇ ਨੇਕੀ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਦੇ ਮੁੱਖ ਪ੍ਰਧਾਨ ਸ. ਦਵਿੰਦਰ ਪਾਲ ਸਿੰਘ ਤੋ ਇਲਾਵਾ ਸਮੂਹ ਸੰਗਤਾਂ ਹਾਜ਼ਰ ਸਨ