ਕੁਲਵਿੰਦਰ ਸਿੰਘ
ਅੰਮ੍ਰਿਤਸਰ, 29 ਨਬੰਵਰ 2020 - ਓਮਪ੍ਰਕਾਸ ਸੋਨੀ ਡਾਕਟਰ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਜੋ ਪਿਛਲੇ ਦਿਨੀ ਕੋਰੋਨਾ ਪਾਜ਼ੀਟਿਵ ਹੋ ਗਏ ਸਨ, ਹੁਣ ਪੂਰੀ ਤਰ੍ਹਾਂ ਸਿਹਤਯਾਬ ਹਨ ਅਤੇ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ: ਕੇ ਡੀ ਸਿੰਘ ਗੁਰੂ ਨਾਨਕ ਦੇਵ ਹਸਪਤਾਲ ਨੇ ਦੱਸਿਆ ਕਿ ਸੋਨੀ ਪੂਰੀ ਤਰ੍ਹਾਂ ਠੀਕ ਠਾਕ ਹਨ ਅਤੇ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ।
ਇਸ ਸਬੰਧ ਸੋਨੀ ਨੇ ਕਿਹਾ ਕਿ ਲੋਕਾਂ ਦੀਆਂ ਦੁਆਵਾਂ ਸਦਕਾ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ। ਉਨ੍ਹਾਂ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਛੇਤੀ ਹੀ ਲੋਕਾਂ ਦੀ ਸੇਵਾ ਵਿਚ ਫਿਰ ਹਾਜ਼ਰ ਹੋਣਗੇ ਅਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਦਾ ਨਿਰੀਖਣ ਕਰਨਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਮਹਾਮਾਰੀ ਤੋ ਬੱਚਣ ਲਈ ਮਾਸਕ ਦੀ ਵਰਤੋ ਜ਼ਰੂਰ ਕੀਤੀ ਜਾਵੇ ਅਤੇ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।