ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 29 ਨਵੰਬਰ 2020 - ਮਾਨਵਤਾ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਸਮੇਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹੈਡ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਨੇ ਅਰਦਾਸ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸ਼ਿੰਗਾਰੀ ਹੋਈ ਪਾਲਕੀ ਵਿਚ ਬਿਰਾਜਮਾਨ ਕੀਤਾ ਗਿਆ । ਨਗਰ ਕੀਰਤਨ ਦੀ ਸ਼ੁਰੂਆਤ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਹੋਈ। ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਰਵਣ ਸਿੰਘ ਕੁਲਾਰ ਨੇ ਫੁੱਲਾਂ ਨਾਲ ਸਜੀ ਸੁੰਦਰ ਬੱਸ ਵਿੱਚ ਸਜਾਈ ਸੁਨਹਿਰੀ ਪਾਲਕੀ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਸ਼ੋਭਿਤ ਕੀਤਾ।
ਆਰੰਭਤਾ ਤੋਂ ਪਹਿਲਾਂ ਸ੍ਰੋਮਣੀ ਗੁਰੁਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਮੁੱਖ ਸਕੱਤਰ ਮਹਿੰਦਰ ਸਿੰਘ ਆਹਲੀ, ਐਸ ਜੀ ਪੀ ਸੀ ਮੈਂਬਰ ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਭਾਈ ਮਹਿੰਦਰ ਸਿੰਘ ਨਿਸ਼ਕਾਮ ਸੇਵਾ ਜਥਾ ਬਰਮਿੰਘਮ ਵੱਲੋਂ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਭੇਟ ਕੀਤੇ ਗਏ।
ਨਗਰ ਕੀਰਤਨ ਵਿਚ ਸੰਗਤਾਂ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ, ਜਦਕਿ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ। ਨਗਰ ਕੀਰਤਨ ਵਿਚ ਗਤਕਾ ਪਾਰਟੀਆਂ ਵੱਲੋਂ ਸਿੱਖ ਸ਼ਸਤਰ ਕਲਾ ਦੇ ਬਾਖੂਬੀ ਜ਼ੌਹਰ ਦਿਖਾਏ ਗਏ। ਨਗਰ ਕੀਰਤਨ ਦੇ ਸਾਰੇ ਰਸਤੇ ਥਾਂ-ਥਾਂ ’ਤੇ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ ਸਨ ਅਤੇ ਸਾਰੇ ਮਾਰਗ ਨੂੰ ਖੂਬਸੂਰਤ ਲੜੀਆਂ ਅਤੇ ਸਵਾਗਤੀ ਗੇਟਾਂ ਨਾਲ ਵੀ ਸਜਾਇਆ ਗਿਆ ਸੀ। ਨਗਰ ਕੀਰਤਨ ਦੌਰਾਨ ਓਢਣ ਖਟੋਲੇ ਵਲੋਂ ਫੁੱਲ ਪੱਤੀਆਂ ਦੀ ਵਰਖਾ ਵੀ ਖਿੱਚ ਦਾ ਕੇਂਦਰ ਰਹੀ। ਨਗਰ ਕੀਰਤਨ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪੁੱਜਣ ’ਤੇ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ।
ਇਸ ਮੌਕੇ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਜਰਨੈਲ ਸਿੰਘ ਬੁੱਲੇ, ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਕੌਰ, ਸਾਬਕਾ ਵਿੱਤ ਮੰਤਰੀ ਡਾ. ਉਪਿੰਦਰਜੀਤ ਕੌਰ, ਇੰਜੀਨੀਅਰ ਸਵਰਨ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸਰਵਣ ਸਿੰਘ ਕੁਲਾਰ, ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਡੋਗਰਵਾਲ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਸਾਬਕਾ ਚੇਅਰਮੈਨ ਗੁਰਜੰਟ ਸਿੰਘ ਸੰਧੂ, ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਸੰਤ ਬਾਬਾ ਲੀਡਰ ਸਿੰਘ, ਸੰਤ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲੇ, ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ,ਵਿਧਾਇਕ ਨਵਤੇਜ ਸਿੰਘ ਚੀਮਾ, ਮਿਲਕਫੈਡ ਦੇ ਚੇਅਰਮੈਨ ਕੈਪਟਨ ਹਰਮਿੰਦਰ ਸਿੰਘ, ਡਿਪਟੀ ਕਮਿਸ਼ਨਰ ਦੀਪਤੀ ਉਪਾਲ, ਏਡੀਸੀ ਰਾਹੁਲ ਚਾਬਾ, ਐਸਡੀਐਮ ਡਾ ਚਾਰੂ ਮੀਤਾ, ਡੀਐਸਪੀ ਸਰਵਨ ਸਿੰਘ ਬੱਲ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਜਿਨ੍ਹਾਂ ਨੂੰਸ਼੍ਰੋਮਣੀ ਕਮੇਟੀ ਦੇ ਸੱਕਤਰ ਮਹਿੰਦਰ ਸਿੰਘ ਆਹਲੀ, ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਕੌਰ, ਮੈਨੇਜਰ ਜਰਨੈਲ ਸਿੰਘ ਬੁੱਲੇ, ਹੈਡ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਨੂੰ ਸੰਗਤਾਂ ਵੱਲੋਂ ਸਿਰੋਪਾਓ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਪੰਜ ਪਿਆਰਿਆਂ ਨੂੰ ਭਾਈ ਭਾਈ ਗੁਰਪ੍ਰੀਤ ਸਿੰਘ ਦੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਹ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਸ਼ਹਿਰ ਦੀ ਦਾਣਾ ਮੰਡੀ, ਤਲਵੰਡੀ ਪੁਲ, ਸਬਜ਼ ਮੰਡੀ, ਆਰੀਆ ਸਮਾਜ ਚੌਕ, ਚੌਕ ਚੇਲਿਆਂ, ਪੁਰਾਣੀ ਦਾਣਾ ਮੰਡੀ, ਰੇਲਵੇ ਰੋਡ, ਸਦਰ ਬਾਜ਼ਾਰ, ਥਾਣਾ ਰੋਡ, ਬੇਬੇ ਨਾਨਕੀ ਰੋਡ ਤੋਂ ਸ਼ੁਰੂ ਹੋ ਕੇ ਗੁਰੂਦੁਆਰਾ ਸ਼੍ਰੀ ਬੇਰ ਸਾਹਿਬ ਆ ਕਿ ਸਮਾਪਤ ਹੋਇਆ ਇਸ ਮੌਕੇ ਰਸਤੇ ਵਿਚ ਵੱਖ-ਵੱਖ ਥਾਵਾਂ 'ਤੇ ਫੁੱਲਾਂ ਦੀ ਵਰਖਾ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਆਪਣੇ ਸਕੂਲ ਪਹਿਰਾਵੇ ਵਿਚ ਹਿੱਸਾ ਲਿਆ ਅਤੇ ਢੋਲ, ਬੈਂਡ ਸਾਜ਼ਾਂ ਨਾਲ ਝਲਕੀਆ ਪੇਸ਼ ਕੀਤੀਆਂ।
ਵਿਦਿਆਰਥੀਆਂ ਨੇ ਨਗਰ ਕੀਰਤਨ ਵਿਚ ਟਰਾਲੀਆਂ 'ਤੇ ਸਵਾਰ ਹੋ ਕੇ ਸ਼ਬਦ ਗੁਰਬਾਣੀ ਦੇ ਸ਼ਬਦ ਗਾਇਨ ਕੀਤੇ ਅਤੇ ਸੰਗਤ ਨੂੰ ਨਿਹਾਲ ਕੀਤਾ। ਪਾਲਕੀ ਸਾਹਿਬ ਦੇ ਨਾਲ ਨਾਲ ਸੰਗਤਾਂ ਸਤਿਕਾਰ ਸਹਿਤ ਵਾਹਿਗੁਰੂ ਦਾ ਜਾਪ ਕਰਦੇ ਹੋਏ ਸੜਕ ਤੇ ਜਾ ਰਹੀਆਂ ਸਨ। ਇਸ ਮੌਕੇ ਐਸਐਚਓ ਸਰਬਜੀਤ ਸਿੰਘ ਅਤੇ ਏਐਸਆਈ ਅਮਰਜੀਤ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਨਗਰ ਕੀਰਤਨ ਨੂੰ ਸਲਾਮੀ ਵੀ ਦਿੱਤੀ ਗਈ। ਨਗਰ ਕੀਰਤਨ ਵਿਚ ਨਿਹੰਗ ਸਿੰਘ ਵੀ ਆਪਣੇ ਹਥਿਆਰਾਂ ਨਾਲ ਹਾਥੀ, ਘੋੜੇ ਸਮੇਤ ਸ਼ਾਮਲ ਹੋਏ। ਸ਼ਹਿਰ ਦੇ ਕੀਰਤਨ 'ਤੇ ਹਵਾਈ ਜਹਾਜ਼ਾਂ ਅਤੇ ਪੈਰਾਸ਼ੂਟਾਂ ਨਾਲ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ। ਇਸ ਮੌਕੇ ਕੀਰਤਨੀ ਜਥਾ ਗੁਰਬਾਣੀ ਨਾਲ ਨਿਹਾਲ ਕਰ ਰਿਹਾ ਸੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਕੌਰ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਜਰਨੈਲ ਸਿੰਘ, ਸਾਬਕਾ ਵਿੱਤ ਮੰਤਰੀ ਡਾ. ਉਪਿੰਦਰਜੀਤ ਕੌਰ, ਇੰਜੀਨੀਅਰ ਸਵਰਨ ਸਿੰਘ, ਵਧੀਕ ਮੈਨੇਜਰ ਸਰਬਜੀਤ ਸਿੰਘ, ਪ੍ਰਚਾਰਕ ਭਾਈ ਹਰਜੀਤ ਸਿੰਘ, ਸੁਰਜੀਤ ਸਿੰਘ ਢਿੱਲੋਂ, ਦਿਲਬਾਗ ਸਿੰਘ ਗਿੱਲ, ਕੌਂਸਲਰ ਸ. ਸੰਦੀਪ ਕੌਰ ਗਿੱਲ, ਰਾਕੇਸ਼ ਕੁਮਾਰ ਨੀਤੂ, ਡਿੰਪਲ ਟੰਡਨ, ਸੀਨੀਅਰ ਅਕਾਲੀ ਆਗੂ ਸਤਪਾਲ ਮਦਾਨ, ਬਚਿੱਤਰ ਸਿੰਘ ਗਿੱਲ, ਕਰਨਜੀਤ ਸਿੰਘ ਆਹਲੀ, ਗੁਰਪ੍ਰੀਤ ਸਿੰਘ ਫੱਤੂਢੀਗਾ, ਅਮਨਪ੍ਰੀਤ ਸਿੰਘ ਭੁੱਲਰ, ਇੰਸਪੈਕਟਰ ਚੰਚਲ ਸਿੰਘ, ਲੱਕੀ ਸ਼ਹਿਰੀ ਪ੍ਰਧਾਨ ਰਾਜੀਵ ਧੀਰ, ਬਾਬਾ ਅਜੀਤ ਸਿੰਘ, ਕਰਜ ਸਿੰਘ, ਸ. ਪ੍ਰਤਾਪ ਸਿੰਘ ਮੋਮੀ, ਪ੍ਰਚਾਰਕ ਮਨਪ੍ਰੀਤ ਸਿੰਘ, ਰਣਜੀਤ ਸਿੰਘ ਚੋਲਾ, ਨਿਸ਼ਾਨ ਸਿੰਘ, ਗੁਰਚਰਨ ਸਿੰਘ ਟਿੱਬੀ, ਤੇਜਿੰਦਰ ਸਿੰਘ ਜੋਸਨ, ਪਰਿਕਰਮਾ ਸੇਵਾ ਸੰਮਤੀ ਦੇ ਚੇਅਰਮੈਨ ਸਮੁੰਦਰ ਸਿੰਘ , ਈਓ ਬਲਜੀਤ ਸਿੰਘ ਬਿਲਗਾ, ਕਥਾਵਾਚਕ ਗੁਰਪ੍ਰੀਤ ਸਿੰਘ, ਹਰਜਿੰਦਰ ਸਿੰਘ ਖਾਲਸਾ, ਸਮੁੰਦਰ ਸਿੰਘ , ਸਰਵਣ ਸਿੰਘ ਚੱਕਾ, ਕੁਲਦੀਪ ਸਿੰਘ ਬੁੱਲੇ, ਸਤਨਾਮ ਸਿੰਘ ਰਮਾਏ, ਚੰਨਣ ਸਿੰਘ ਦੀਪਵਾਲ, ਗੁਰਦਿਆਲ ਸਿੰਘ ਖਾਲਸਾ, ਸੁੱਚਾ ਸਿੰਘ ਸ਼ਿਕਾਰਪੁਰ, ਬਲਦੇਵ ਸਿੰਘ ਪਰਮਜੀਤ ਪੁਰ, ਸਰਵਣ ਸਿੰਘ ਕਪੂਰਥਲਾ, ਵਧੀਕ ਹੈਡ ਗ੍ਰੰਥੀ ਹਰਜਿੰਦਰ ਸਿੰਘ, ਬਲਜੀਤ ਕੌਰ, ਇੰਸਪੈਕਟਰ ਏਸੀਪੀਸੀ ਜੈਪਾਲ ਸਿੰਘ, ਜਥੇਦਾਰ ਪਰਮਿੰਦਰ ਸਿੰਘ ਖਾਲਸਾ, ਜ਼ਿਲ੍ਹਾ ਪਰੀ ਇਸ ਮੌਕੇ ਕੌਂਸਲ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ, ਬਲਾਕ ਕਮੇਟੀ ਦੇ ਚੇਅਰਮੈਨ ਰਾਜਿੰਦਰ ਸਿੰਘ, ਬੀਡੀਪੀਓ ਗੁਰੂ ਪ੍ਰਤਾਪ ਸਿੰਘ, ਡਾ: ਜਸਬੀਰ ਸਿੰਘ, ਸਰਪੰਚ ਗੁਲਜ਼ਾਰ ਸਿੰਘ , ਚੇਅਰਮੈਨ ਮਾਰਕੀਟ ਕਮੇਟੀ ਪਰਵਿੰਦਰ ਪੱਪਾ, ਸਰਪੰਚ ਹਰਦੇਵ ਸਿੰਘ ਗੋਲਡੀ, ਅਸ਼ੋਕ ਕੁਮਾਰ ਮੋਗਲਾ, ਸੀਨੀਅਰ ਕੌਂਸਲਰ ਤੇਜਵੰਤ ਸਿੰਘ, ਵਿਧਾਇਕ ਨਵਤੇਜ ਸਿੰਘ ਚੀਮਾ ਪੀਏ ਬਲਜਿੰਦਰ ਸਿੰਘ, ਨਰਿੰਦਰ ਪੰਨੂੰ, ਨਵਨੀਤ ਚੀਮਾ, ਸਤਿੰਦਰ ਸਿੰਘ, ਸੰਤੋਖ ਸਿੰਘ, ਸੰਤਪ੍ਰੀਤ ਸਿੰਘ, ਚਰਨ ਕਮਲ ਪਿੰਟਾ, ਕਸ਼ਮੀਰ ਸਿੰਘ, ਪਵਨ ਕੰਨੌਜੀਆ, ਮੰਗਲ ਸਿੰਘ ਭੱਟੀ ਸ਼ਾਮਲ ਹੋਏ ਅਤੇ ਹੋਰ ਮੌਜੂਦ ਸਨ।