ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 30 ਨਵੰਬਰ 2020 - ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਗਏ ਹਨ। ਇਸ ਦੌਰਾਨ ਇੱਥੇ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨਾਲ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ, ਸੁਨੀਲ ਜਾਖੜ, ਜਸਵੀਰ ਸਿੰਘ ਡਿੰਪਾ, ਨਵਤੇਜ ਸਿੰਘ ਚੀਮਾ, ਹਰਦੇਵ ਸਿੰਘ ਲਾਡੀ, ਰਾਣਾ ਗੁਰਜੀਤ ਸਿੰਘ ਆਦਿ ਹਾਜ਼ਰ ਸਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।