← ਪਿਛੇ ਪਰਤੋ
ਕਿਸਾਨ ਸੰਘਰਸ਼ ’ਚ ਇਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਬਹਾਦਰਗੜ੍ਹ, 30 ਨਵੰਬਰ, 2020 : ਦਿੱਲੀ ਬਾਰਡਰਾਂ ’ਤੇ ਕਿਸਾਨ ਸੰਘਰਸ਼ ਦੌਰਾਨ ਇਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 50 ਸਾਲਾ ਗੱਜਣ ਸਿੰਘ ਵਾਸੀ ਪਿੰਡ ਭਗਵਾਨਪੁਰ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ। ਯਾਦ ਰਹੇ ਕਿ ਦਿੱਲੀ ਮੁਹਿੰਮ ਦੌਰਾਨ ਇਹ ਤੀਜੇ ਕਿਸਾਨ ਦੀ ਮੌਤ ਹੋਈ ਹੈ। ਇਸ ਤੋਂ ਪਹਿਲਾਂ ਗੱਡੀ ਵਿਚ ਅੱਗ ਲੱਗਣ ਨਾਲ ਧਨੌਲਾ ਦੇ ਕਿਸਾਨ ਦੀ ਮੌਤ ਹੋ ਗਈ ਸੀ ਤੇ ਇਕ ਹੋਰ ਕਿਸਾਨ ਦਿਲ ਦਾ ਦੌਰਾ ਪੈਣ ਕਾਰਨ ਸਦੀਵੀਂ ਵਿਛੋੜਾ ਦੇ ਗਿਆ ਸੀ।
Total Responses : 942