ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ 02 ਮਰੀਜ਼ਾ ਦੀ ਹੋਈ ਮੌਤ
ਐਸ.ਏ.ਐਸ ਨਗਰ, 30 ਨਵੰਬਰ 2020 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 15469 ਮਿਲੇ ਹਨ ਜਿਨ੍ਹਾਂ ਵਿੱਚੋਂ 13121 ਮਰੀਜ਼ ਠੀਕ ਹੋ ਗਏ ਅਤੇ 2069 ਕੇਸ ਐਕਟਿਵ ਹਨ । ਜਦਕਿ 279 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ 78 ਮਰੀਜ਼ ਠੀਕ ਹੋਏ ਹਨ ਅਤੇ 93 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 2 ਮਰੀਜ਼ਾਂ ਦੀ ਮੌਤ ਹੋ ਗਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 1 ਕੇਸ, ਡੇਰਾਬਸੀ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 7 ਕੇਸ,ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 19 ਕੇਸ, ਘੜੁੰਆ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 9 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 8 ਕੇਸ ,ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 49 ਕੇਸ ਸ਼ਾਮਲ ਹਨ।