ਅਸ਼ੋਕ ਵਰਮਾ
ਮਾਨਸਾ, 30 ਨਵੰਬਰ 2020 - ਮਾਨਸਾ ਪੁਲਿਸ ਨੇ ਨਸ਼ਿਆਂ ਦੇ ਮਾਮਲੇ ’ਚ ਕਾਰਵਾਈ ਕਰਦਿਆਂ 7 ਵਿਅਕਤੀ ਗ੍ਰਿਫਤਾਰ ਕੀਤੇ ਹਨ। ਐਸਐਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਮਾਨਸਾ ਨੇ ਵੀਰਪਾਲ ਕੌੌਰ ਉਰਫ ਗੀਤਾ ਰਾਣੀ ਪੁੱਤਰੀ ਮਹਿੰਦਰ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ ਉਸ ਪਾਸੋੋਂ 700 ਨਸ਼ੀਲੀਆਂ ਗੋੋਲੀਆਂ ਟਰਾਮਾਡੋੋਲ ਬਰਾਮਦ ਕਰਕੇ ਥਾਣਾ ਭੀਖੀ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰਵਾਇਆ ਹੈ। ਸੀ.ਆਈ.ਏ. ਸਟਾਫ ਮਾਨਸਾ ਨੇ ਹੀ ਨਰਿੰਦਰ ਕੁਮਾਰ ਪੁੱਤਰ ਖੇਤਾ ਰਾਮ ਵਾਸੀ ਖੀਵਾ ਕਲਾਂ ਨੂੰ ਕਾਬੂ ਕਰਕੇ ਉਸ ਪਾਸੋੋਂ 500 ਨਸ਼ੀਲੀਆਂ ਗੋੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਰਿਮਾਂਡ ਲੈਕੇ ਅਗਡੀ ਪੁੱਛ ਪੜਤਾਲ ਕਰੇਗੀ।
ਸੀ.ਆਈ.ਏ. ਸਟਾਫ ਮਾਨਸਾ ਨੇ ਮੁਖਬਰੀ ਦੇ ਆਧਾਰ ਤੇ ਪ੍ਰਿਤਪਾਲ ਸਿੰਘ ਉਰਫ ਘੋੜਾ ਪੁੱਤਰ ਨਿਹਾਲ ਸਿੰਘ ਵਾਸੀ ਭੀਖੀ ਵਿਰੁੱਧ ਥਾਣਾ ਭੀਖੀ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਰਜਿਸਟਰ ਕਰਾਇਆ ਅਤੇ ਮੁਲਜ਼ਮ ਨੂੰ ਕਾਬੂ ਕਰਕੇ 300 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਬਰੇਟਾ ਪੁਲਿਸ ਨੇ ਮੁਖਬਰੀ ਦੇ ਆਧਾਰ ਤੇ ਹਰਬੰਸ ਸਿੰਘ ਉਰਫ ਬੰਸੀ ਪੁੱਤਰ ਬੁੱਧ ਸਿੰਘ ਵਾਸੀ ਕੁਲਰੀਆਂ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ, ਅਤੇ ਮੁਲਜ਼ਮ ਨੂੰ ਕਾਬੂ ਕਰਕੇ 200 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਜੋਗਾ ਪੁਲਿਸ ਨੇ ਮੁਖਬਰੀ ਦੇ ਆਧਾਰ ਤੇ ਜਗਸੀਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਬੁਰਜ ਢਿੱਲਵਾਂ ਵਿਰੁੱਧ ਥਾਣਾ ਜੋੋਗਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ ਅਤੇ 30 ਲੀਟਰ ਲਾਹਣ ਬਰਾਮਦ ਕੀਤੀ ਪਰ ਗ੍ਰਿਫਤਾਰੀ ਬਾਕੀ ਹੈ।
ਥਾਣਾ ਸਦਰ ਮਾਨਸਾ ਦੀ ਪੁਲਿਸ ਨੇ ਮੁਖਬਰੀ ਦੇ ਆਧਾਰ ਤੇ ਮਨਜੀਤ ਸਿੰਘ ਉਰਫ ਨਿੱਕਾ ਪੁੱਤਰ ਜਗਸੀਰ ਸਿੰਘ ਵਾਸੀ ਪੇਰੋ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ ਅਤੇ ਮੁਲਜਮ ਨੂੰ ਸ਼ਰਾਬ ਕੱਢਦਿਆਂ 1 ਚਾਲੂ ਭੱਠੀ, 25 ਲੀਟਰ ਲਾਹਣ, 3 ਬੋੋਤਲਾਂ ਸ਼ਰਾਬ ਸਮੇਤ ਕਾਬੂ ਕੀਤਾ ਹੈ। ਥਾਣਾ ਬੋੋਹਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਜਗਸੀਰ ਸਿੰਘ ਪੁੱਤਰ ਜੰਗ ਸਿੰਘ ਵਾਸੀ ਹਾਕਮਵਾਲਾ ਵਿਰੁੱਧ ਥਾਣਾ ਬੋੋਹਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਕਰਾਇਆ ਅਤੇ ਮੁਲਜ਼ਮ ਕਾਬੂ ਕਰਕੇ 10 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਬੋਹਾ ਦੀ ਹੀ ਪੁਲਿਸ ਨੇ ਕੁਲਦੀਪ ਸਿੰਘ ਪੁੱਤਰ ਛਿੰਦਰਪਾਲ ਸਿੰਘ ਵਾਸੀ ਮਘਾਣੀਆ ਨੂੰ ਕਾਬੂ ਕਰਕੇ 5 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਹੈ।