← ਪਿਛੇ ਪਰਤੋ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 30 ਨਵੰਬਰ 2020 - ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਗੁਰੂ ਸਾਹਿਬ ਜੀ ਦੇ ਸਾਂਝੀਵਾਲਤਾ ਦੇ ਸੰਦੇਸ਼ ਅੰਗੇ ਸਿਰ ਝੁਕਾਉਂਦਿਆਂ ਕਿਸਾਨ ਮਸਲਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਇਕ ਨੌਜੁਆਨੀ ਲਈ ਕਿਰਤ ਨਾਲ ਜੁੜਨ ਦਾ ਮਾਰਗ ਦਰਸ਼ਕ ਵੀ ਹੈ ਅਤੇ ਦੇਸ਼ ਦੇ ਕਿਸਾਨਾਂ ਵਿਰੁੱਧ ਪਾਸ ਕੀਤੇ ਗਏ ਕਾਲੇ ਕਾਨੂੰਨ ਤੁਰੰਤ ਰੱਦ ਹੋਣਗੇ ਚਾਹੀਦੇ ਹਨ। ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਬਿਨਾ ਦੇਰੀ ਕੀਤਿਆਂ ਕਿਸਾਨਾਂ ਦੀਆਂ ਭਵਿੱਖੀ ਚਿੰਤਾਵਾਂ ਖ਼ਤਮ ਕਰਨ ਲਈ ਪਹਿਲਕਦਮੀਂ ਕਰਨੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਦੇਸ਼ ਦਾ ਹਰ ਬਾਸ਼ਿੰਦਾ ਸੁਖੀ ਵੱਸੇ ਇਹ ਕੇਂਦਰ ਸਰਕਾਰ ਦੀ ਜ਼ੁੰਮੇਵਾਰੀ ਬਣਦੀ ਹੈ।
Total Responses : 933