← ਪਿਛੇ ਪਰਤੋ
ਰਾਜਵੰਤ ਸਿੰਘ ਸ੍ਰੀ ਮੁਕਤਸਰ ਸਾਹਿਬ, 30 ਨਵੰਬਰ 2020: ਖੇਤੀ ਕਾਨੂੰਨਾਂ ਦੇ ਵਿਰੁੱਧ ਪੰਜਾਬ ਦੇ ਕਿਸਾਨਾਂ ਵਲੋਂ ਦਿੱਲੀ ਦਾ ਘਿਰਾਓ ਕਰਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਥੇ ਹੀ ਇਸ ਮਾਮਲੇ 'ਚ ਪੰਜਾਬ ਦੇ ਕਿਸਾਨਾਂ 'ਚ ਵੱਡਾ ਰੋਸ ਹੈ। ਅੱਜ ਅਬੋਹਰ ਤੋਂ ਭਾਜਪਾ ਦੇ ਐਮ. ਐਲ. ਏ. ਅਰੁਣ ਨਾਰੰਗ ਜਦੋਂ ਅਬੋਹਰ ਤੋਂ ਡੱਬਵਾਲੀ ਜਾ ਰਹੇ ਸਨ ਤਾਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਤਰਮਾਲਾ ਵਿਖੇ ਕਿਸਾਨਾਂ ਨੇ ਉਨ੍ਹਾਂ ਦਾ ਰਸਤਾ ਰੋਕ ਲਿਆ। ਕਿਸਾਨਾਂ ਨੇ ਖੇਤੀ ਕਾਨੂੰਨਾਂ ਦੇ ਮਾਮਲੇ 'ਚ ਜਿਥੇ ਵਿਧਾਇਕ ਨੂੰ ਖਰੀਆਂ-ਖਰੀਆਂ ਸੁਣਾਈਆਂ, ਉਥੇ ਹੀ ਵਿਧਾਇਕ ਨਾਰੰਗ ਨੇ ਮੰਨਿਆ ਕਿ ਇਸ ਮਸਲੇ ਦਾ ਹੱਲ ਹੋਣਾ ਚਾਹੀਦਾ ਹੈ । ਕਿਸਾਨਾਂ ਨੇ ਵਿਧਾਇਕ ਨੂੰ ਨਾਲ ਸੜਕ 'ਤੇ ਬੈਠਾ ਕੇ ਰੋਸ ਪ੍ਰਗਟ ਕਰਦਿਆ ਕਿਹਾ ਕਿ ਅੱਜ ਕੇਂਦਰ ਦੀਆਂ ਗਲਤ ਨੀਤੀਆਂ ਕਾਰਨ ਹੀ ਬਜ਼ੁਰਗਾਂ, ਔਰਤ ਅਤੇ ਬੱਚਿਆਂ ਨੂੰ ਸੜਕਾਂ 'ਤੇ ਬੈਠਣਾ ਪੈ ਰਿਹਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਵੀ ਮੰਗ ਕੀਤੀ।
Total Responses : 189