← ਪਿਛੇ ਪਰਤੋ
ਟੋਰਾਂਟੋ, 1 ਦਸੰਬਰ 2020 - ਭਾਰਤ 'ਚ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਸੜਕਾਂ ਜਾਮ ਕੀਤੀਆਂ ਗਈਆਂ ਹਨ ਜਿਸ ਦੀ ਗੂੰਜ ਭਾਰਤ ਸਰਕਾਰ ਦੇ ਕੰਨਾਂ ਤੱਕ ਹੀ ਨਹੀਂ ਬਾਹਰਲੁ ਦੂਜੇ ਮੁਲਕਾਂ 'ਚ ਵੀ ਸੁਣਾਈ ਦੇ ਰਹੀ ਹੈ। ਜਿਸ ਨੂੰ ਲੈ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਚਿੰਤਾ ਪ੍ਰਗਟ ਕੀਤੀ ਹੈ ਅਤੇ ਕਿਸਾਨਾਂ ਖਿਲਾਫ ਪੁਲਿਸ ਬਲ ਦਾ ਇਸਤੇਮਾਲ 'ਤੇ ਭਾਰਤ ਸਰਕਾਰ ਨੂੰ ਆਪਣੀਆਂ ਚਿੰਤਾਵਾਂ ਪ੍ਰਗਟ ਕੀਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਭਾਰਤ 'ਚ ਹਾਲਾਤ ਚਿੰਤਾਜਨਕ ਹਨ। ਕੈਨੇਡਾ ਹਮੇਸ਼ਾ ਸ਼ਾਂਤੀਪੂਰਨ ਪ੍ਰਦਰਸ਼ਨ ਦੇ ਅਧਿਕਾਰ ਦੀ ਰੱਖਿਆ ਕਰੇਗਾ।
Total Responses : 930