ਰਜਨੀਸ਼ ਸਰੀਨ
- ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ
ਨਵਾਂਸ਼ਹਿਰ 1 ਦਸੰਬਰ 2020 - ਅੱਜ ਇਸਤਰੀ ਜਾਗ੍ਰਿਤੀ ਮੰਚ ਵਲੋਂ ਨਵਾਂਸ਼ਹਿਰ ਵਿਖੇ ਅੰਦੋਲਨਕਾਰੀ ਕਿਸਾਨਾਂ ਦੇ ਹੱਕ ਵਿਚ ਮੁਜ਼ਾਹਰਾ ਕੀਤਾ ਗਿਆ। ਇਹ ਮੁਜ਼ਾਹਰਾ ਰਿਲਾਇੰਸ ਕੰਪਨੀ ਦੇ ਨਵਾਂਸ਼ਹਿਰ ਸਟੋਰ ਅੱਗੇ ਕਿਰਤੀ ਕਿਸਾਨ ਯੂਨੀਅਨ ਵਲੋਂ ਚਲਾਏ ਜਾ ਰਹੇ ਕਿਸਾਨਾਂ ਦੇ ਧਰਨੇ ਤੋਂ ਚੱਲਕੇ ਡੀ.ਸੀਦਫਤਰ ਅੱਗਿਓਂ ਹੁੰਦਾ ਹੋਇਆ ਬਾਜਾਰਾਂ ਵਿਚੋਂ ਲੰਘਕੇ ਅੰਬੇਡਕਰ ਚੌਂਕ ਵਿਖੇ ਸਮਾਪਤ ਹੋਇਆ।
ਇਸਤੋਂ ਪਹਿਲਾਂ ਕਿਸਾਨ ਧਰਨੇ ਨੂੰ ਸੰਬੋਧਨ ਕਰਦਿਆਂ ਇਸਤਰੀ ਜਾਗ੍ਰਿਤੀ ਮੰਚ ਦੇ ਸੂਬਾਈ ਪ੍ਰਧਾਨ ਬੀਬੀ ਗੁਰਬਖਸ਼ ਕੌਰ ਸੰਘਾ ਨੇ ਕਿਹਾ ਕਿ ਕੇਂਦਰ ਸਰਕਾਰ ਵਿਰੁੱਧ ਚੱਲ ਰਹੇ ਘੋਲ ਵਿਚ ਔਰਤਾਂ ਨੂੰ ਮਾਈ ਭਾਗੋ ਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਔਰਤਾਂ ਨੂੰ ਇਸ ਵਚ ਬਰਾਬਰ ਦੀਆਂ ਭਾਈਵਾਲ ਬਣਨਾ ਚਾਹੀਦਾ ਹ ਕੁਲਵਿੰਦਰ ਸਿੰਘ ਵੜੈਚ, ਜਸਬੀਰ ਦੀਪ, ਬੂਟਾ ਸਿੰਘ, ਜੁਗਿੰਦਰ ਕੁੱਲੇਵਾਲ, ਸਤਪਾਲ ਸਲੋਹ, ਸਿਮਰਨਜੀਤ ਸਿੰਮੀ, ਰਣਜੀਤ ਕੌਰ ਮਹਿਮੂਦ ਪੁਰ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਆਗੂਆਂ ਡਾ.ਸੁਖਜਾਦ ਸਿੰਘ, ਰਾਮ ਆਸਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਏਕੇ ਅਤੇ ਤਿੱਖੇ ਸੰਘਰਸ਼ ਅੱਗੇ ਮੋਦੀ ਸਰਕਾਰ ਨੂੰ ਝੁਕਣਾ ਹੀ ਪਵੇਗਾ ,ਕਿਸਾਨਾਂ ਦੀ ਜਿੱਤ ਯਕੀਨੀ ਹੈ।