ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ 03 ਮਰੀਜ਼ਾ ਦੀ ਹੋਈ ਮੌਤ
ਐਸ.ਏ.ਐਸ ਨਗਰ, 1 ਦਸੰਬਰ 2020 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 15598 ਮਿਲੇ ਹਨ ਜਿਨ੍ਹਾਂ ਵਿੱਚੋਂ 13313 ਮਰੀਜ਼ ਠੀਕ ਹੋ ਗਏ ਅਤੇ 2003 ਕੇਸ ਐਕਟਿਵ ਹਨ । ਜਦਕਿ 282 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜ਼ਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 192 ਮਰੀਜ਼ ਠੀਕ ਹੋਏ ਹਨ ਅਤੇ 129 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 3 ਮਰੀਜ਼ਾਂ ਦੀ ਮੌਤ ਹੋ ਗਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ, ਡੇਰਾਬਸੀ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 1 ਕੇਸ,ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 1 ਕੇਸ, ਘੜੁੰਆ ਅਤੇ ਇਸ ਦੇ ਆਸ ਪਾਸ ਦੇ ਇਲਾਕੇ ਤੋਂ 9 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 6 ਕੇਸ ,ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 112 ਕੇਸ ਸ਼ਾਮਲ ਹਨ।