ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 1 ਦਸੰਬਰ 2020 - ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਵੱਲੋਂ ਦਸ਼ਮ ਪਿਤਾ ਸਾਹਿਬ ਸ੍ਰੀ ਵੱਲੋਂ ਬਖਸ਼ਿਸ਼ ਨਿਸ਼ਾਨ ਸਾਹਿਬ ਅਤੇ ਨਗਾਰਿਆ ਦੀ ਛਤਰ ਛਾਇਆ ਹੇਠ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਨੇੜੇ ਤੋਂ ਮੁਹੱਲੇ ਦੀ ਆਰੰਭਤਾ ਖ਼ਾਲਸਾਈ ਜਾਹੋ ਜਲਾਲ ਨਾਲ ਕੀਤੀ ਗਈ।ਇਸ ਮੌਕੇ ਵੱਖ-ਵੱਖ ਨਿਹੰਗ ਜਥੇਬੰਦੀਆਂ ਅਤੇ ਉਹਨਾਂ ਦੇ ਮੁਖੀ ਵੱਡੀ ਗਿਣਤੀ ਵਿਚ ਨਿਹੰਗ ਸਿੰਘ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਪੁੱਜੇ।
ਇਸ ਮਹੱਲੇ ਵਿੱਚ ਨਿਹੰਗ ਸਿੰਘਾਂ ਦਾ ਇੱਕ ਵਿਸ਼ਾਲ ਕਾਫ਼ਲਾ ਜਿਸ ਵਿਚ ਹਾਥੀ, ਘੋੜਿਆਂ, ਊਠਾਂ ਅਤੇ ਗੱਡੀਆਂ ਤੋਂ ਇਲਾਵਾ ਪੈਦਲ ਯਾਤਰਾ ਕਰਦੇ ਹੋਏ ਸੁਲਤਾਨਪੁਰ ਲੋਧੀ ਦੇ ਬਾਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਬਾਗ ਤੋਂ ਹੁੰਦਾ ਹੋਇਆ ਸ਼ਹੀਦ ਊਧਮ ਸਿੰਘ ਚੌਂਕ ਤੋਂ ਦਾਣਾ ਮੰਡੀ ਰਾਹੀਂ ਬੈਂਡ ਵਾਜਿਆਂ ਦੀਆਂ ਧੁਨਾਂ, ਨਗਾਰਿਆਂ ਦੀ ਚੋਟਾ ਤੇ ਨਰਸਿੰਘ ਵਜਾਉਂਦੇ ਜੈਕਾਰਿਆਂ ਦੀ ਗੂੰਜ ਵਿਚ ਗੁਰਦੁਆਰਾ ਸ਼੍ਰੀ ਸੰਤਘਾਟ ਦੇ ਨੇੜੇ ਮੂਲ ਮੰਤਰ ਸਥਾਨ ਦੇ ਸਾਹਮਣੇ ਮੈਦਾਨ ਵਿੱਚ ਪੁੱਜਾ ਇਸ ਮੌਕੇ ਹਾਜ਼ਰ ਦੀ ਗਿਣਤੀ ਵਿਚ ਸੰਗਤਾਂ ਨੇ ਪੁੱਜ ਕੇ ਨਿਹੰਗ ਸਿੰਘਾਂ ਵੱਲੋਂ ਵਿਖਾਏ ਹੈਰਤ ਗੰਜ ਕਰਤਬ ਦੇਖੇ।
ਇਸ ਮੌਕੇ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਕਿਹਾ ਗਿਆ ਕਿ ਸਾਰੀਆਂ ਨਿਹੰਗ ਸਿੰਘ ਜਥੇਬੰਦੀਆਂ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀਆਂ ਹਨ ਅਤੇ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਕਿਸਾਨਾਂ ਦੇ ਧਰਨੇ ਤੇ ਜਾਣ ਲਈ ਦਿੱਲੀ ਵੱਲ ਕੂਚ ਕਰਨਗੇ ਅਤੇ ਸਰਕਾਰ ਨੂੰ ਮੰਗਾਂ ਮਨਵਾਉਣ ਲਈ ਮਜਬੂਰ ਕਰਨਗੇ ਅਤੇ ਇਸ ਮੌਕੇ ਉਨ੍ਹਾਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਨਿਹੰਗ ਜਥੇਬੰਦੀਆਂ ਦੇ ਮੁਖੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਨੇ ਵਾਤਾਵਰਣ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਨੂੰ ਸਲਾਇਆ ਅਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਵਾਤਾਵਰਨ ਬਚਾਉਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਇਸ ਮੌਕੇ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਇਸ ਮੌਕੇ ਸੰਤ ਬਾਬਾ ਅਵਤਾਰ ਸਿੰਘ ਮੁਖੀ ਬਾਬਾ ਬਿਧੀ ਚੰਦ ਸੰਪਰਦਾਇ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ ਬਾਬਾ ਗੱਜਣ ਸਿੰਘ ਤਰਨਾ ਦਲ, ਬਾਬਾ ਜੋਗਾ ਸਿੰਘ, ਬਾਬਾ ਜੱਗਾ ਸਿੰਘ ਬਾਬਾ ਨਾਗਰ ਸਿੰਘ, ਬਾਬਾ ਛਿੰਦਰ ਸਿੰਘ, ਪੰਥਕ ਢਾਡੀ ਤਰਸੇਮ ਸਿੰਘ ਮੋਰਾਂਵਾਲੀ, ਜਸਪਾਲ ਸਿੰਘ ਢਿੱਲੋਂ, ਪਰਮਿੰਦਰ ਸਿੰਘ ਖਾਲਸਾ, ਬਾਬਾ ਬਲਵਿੰਦਰ ਸਿੰਘ ਰੱਬ ਜੀ, ਨਿਹੰਗ ਸਿੰਘ ਬੂਟਾ ਸਿੰਘ, ਆਦਿ ਵੀ ਹਾਜ਼ਰ ਸਨ।