ਲੁਧਿਆਣਾ, 2 ਦਸੰਬਰ 2020 - ਸਮਰਾਲਾ ਦੇ ਨਜ਼ਦੀਕੀ ਪਿੰਡ ਹੇਡੋਂ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਮਾਂ-ਧੀ ਸਮੇਤ ਤਿੰਨ ਜਣਿਆਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸੁਖਵਿੰਦਰ ਕੌਰ (46) ਅਤੇ ਉਸ ਦੀ ਬੇਟੀ ਹਰਪ੍ਰੀਤ ਕੌਰ (20) ਦੁਪਹਿਰ ਕਰੀਬ 12 ਵਜੇ ਪੈਦਲ ਚੱਲ ਕੇ ਆਪਣੇ ਪਸ਼ੂਆਂ ਲਈ ਪੱਠੇ ਲੈਣ ਜਾ ਰਹੀਆਂ ਸਨ।
ਇਸ ਦੌਰਾਨ ਪਿੱਛਿਓਂ ਆ ਰਿਹਾ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਦੋਹਾਂ ਮਾਂ-ਧੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਮਾਂ-ਧੀ ਅਤੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਮੋਟਰਸਾਈਕਲ ਸਵਾਰ ਦੂਜਾ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਦੀ ਹਾਲਤ ਵਧੇਰੇ ਨਾਜ਼ੁਕ ਹੋਣ ਕਾਰਨ ਉਸ ਨੂੰ ਸਥਾਨਕ ਸਿਵਲ ਹਸਪਤਾਲ 'ਚੋਂ ਰੈਫ਼ਰ ਕਰ ਦਿੱਤਾ ਗਿਆ ਹੈ।