ਬਟਨ ਦਬਾ ਕੇ ਗੰਨੇ ਦੀ ਪਿੜਾਈ ਦੀ ਸ਼ੁਰੂਆਤ ਕਰਦੇ ਹੋਏ ਡਿਪਟੀ ਕਮਿਸ਼ਨਰ ਅਰਵਿੰਦਪਾਲ ਸਿੰਘ ਸੰਧੂ , ਕਾਂਗਰਸ ਆਗੂ ਸੰਦੀਪ ਜਾਖੜ , ਮੌਜੂਦ ਹਨ ਸੀਨੀਅਰ ਅਧਿਕਾਰੀ ਅਤੇ ਆਗੂ
ਜਗਦੀਸ਼ ਥਿੰਦ
ਫਾਜ਼ਿਲਕਾ, 2 ਦਸੰਬਰ
ਸਹਿਕਾਰੀ ਖੰਡ ਮਿੱਲ ਦੇ 35ਵੇਂ ਪਿੜਾਈ ਸੀਜ਼ਨ 2020-21 ਦੀ ਮੁੱਖ ਮਹਿਮਾਨ ਵਜੋਂ ਪਹੁੰਚੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ. ਅਰਵਿੰਦ ਪਾਲ ਸਿੰਘ ਸੰਧੂ ਅਤੇ ਕਾਗਰਸੀ ਆਗੂ ਸੰਦੀਪ ਜਾਖੜ ਨੇ ਸ਼ੁਰੂਆਤ ਕਰਵਾਈ ਅਤੇ ਮਿੱਲ ਦੇ ਸੀਜ਼ਨ 2020-21 ਨੂੰ ਚਲਾਉਣ ਦਾ ਰਸਮੀ ਉਦਘਾਟਨ ਵੀ ਕੀਤਾ।
ਸੀਜ਼ਨ ਦੇ ਆਰੰਭ ਤੋਂ ਪਹਿਲਾਂ ਗੁਰੂਦੁਆਰਾ ਸਾਹਿਬ ਵਿਖੇ ਪਾਠ ਕਰਵਾਇਆ ਗਿਆ।
ਕਿਸਾਨਾਂ ਨੂੰ ਤੋਲ ਦੀ ਸਲਿੱਪ ਦਿੰਦੇ ਹੋਏ ਡਿਪਟੀ ਕਮਿਸ਼ਨਰ ਅਤੇ ਕਾਂਗਰਸ ਆਗੂ ਸੰਦੀਪ ਜਾਖੜ । ਤਸਵੀਰ : ਜਗਦੀਸ਼ ਥਿੰਦ
__________________________________
ਇਸ ਮੌਕੇ ਪਹੁੰਚੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੰਨਾ ਕਾਸ਼ਤਕਾਰਾਂ ਨੂੰ ਸੀਜ਼ਨ ਦੌਰਾਨ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਕਣਕ ਤੇ ਝੋਨੇ ਦੀ ਖੇਤੀ ਕਰਨ ਦੀ ਬਜਾਏ ਕਮਾਦ ਦੀ ਫਸਲ ਬੀਜਣ ਵਾਲੇ ਕਿਸਾਨ ਵਧਾਈ ਦੇ ਪਾਤਰ ਹਨ।
ਕਾਗਰਸੀ ਆਗੂ ਸੰਦੀਪ ਜਾਖੜ ਨੇ ਕਿਹਾ ਕਿ ਕਿਸਾਨਾਂ ਨੂੰ ਰਵਾਇਤੀ ਫਸਲ ਚੱਕਰ ’ਚੋਂ ਬਾਹਰ ਨਿਕਲ ਕੇ ਹੋਰਨਾਂ ਫਸਲਾਂ ਦੀ ਬਿਜਾਈ ਵੱਲ ਧਿਆਨ ਦੇਣਾ ਸਮੇਂ ਦੀ ਮੁੱਖ ਲੋੜ ਹੈ।
ਉਨ੍ਹਾਂ ਕਿਸਾਨ ਵੀਰਾਂ ਨੂੰ ਰਾਜ ਸਰਕਾਰ ਵੱਲੋਂ ਲੋੜੀਂਦੀ ਸਹਾਇਤਾ ਦੇਣ ਦਾ ਭਰੋਸਾ ਦਵਾਇਆ। ਇਸ ਮੌਕੇ ਕੰਡੇ ’ਤੇ ਪਹੁੰਚੀਆਂ ਪਹਿਲੀਆਂ ਪੰਜ ਟਰਾਲੀਆਂ ਦੇ ਜਿੰਮੀਦਾਰਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਮਿੱਲ ਦੇ ਜਨਰਲ ਮੈਨੇਜਰ ਜਨਰਲ ਮੈਨੇਜਰ ਗਿਰੀਸ਼ ਚੰਦਰਾ ਸ਼ੁਕਲਾ ਵੱਲੋਂ ਆਏ ਸਾਰੇ ਪਤਵੰਤੇ ਸੱਜਣਾਂ ਦਾ ਨਿੱਘਾ ਸੁਆਗਤ ਕੀਤਾ।ਉਨਾਂ ਵੱਲੋਂ ਗੰਨਾ ਕਾਸ਼ਤਕਾਰ ਭਰਾਵਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣਾ ਗੰਨਾ ਮਿੱਲ ਵਿੱਚ ਸਾਫ-ਸੁਥਰਾ, ਅੱਗ ਅਤੇ ਖੋਰੀ ਤੋਂ ਰਹਿਤ ਲੈ ਕੇ ਆਉਣ ਤਾਂ ਜੋ ਮਿੱਲ ਦੇ ਮਿੱਥੇ ਗਏ ਟੀਚੇ ਪ੍ਰਾਪਤ ਕੀਤੇ ਜਾ ਸਕਣ।
ਇਸ ਮੌਕੇ ਸ੍ਰੀਮਤੀ ਸ਼ੁਭਦੀਪ ਕੌਰ, ਸੰਯੁਕਤ ਰਜਿਸਟਰਾਰ, ਸਹਿਕਾਰੀ ਸਭਾਵਾਂ, ਫਿਰੋਜ਼ਪੁਰ ਮੰਡਲ, ਫਿਰੋਜ਼ਪੁਰ ਅਤੇ ਸ੍ਰੀ ਅਨਿਲ ਕੁਮਾਰ, ਪ੍ਰਸ਼ਾਸ਼ਕ-ਕਮ-ਉਪ ਰਜਿਸਟਰਾਰ, ਸਹਿਕਾਰੀ ਸਭਾਵਾਂ, ਬਠਿੰਡਾ, ਸ਼੍ਰੀ ਪ੍ਰੇਮ ਕੁਮਾਰ ਕੁਲਰੀਆ, ਚੇਅਰਮੈਨ, ਮਾਰਕੀਟ ਕਮੇਟੀ ਫਾਜ਼ਿਲਕਾ, ਸ੍ਰ. ਦਵਿੰਦਰ ਸਿੰਘ ਧਾਲੀਵਾਲ, ਸਹਾਇਕ ਗੰਨਾ ਵਿਕਾਸ ਅਫਸਰ, ਫਰੀਦਕੋਟ, ਸ੍ਰੀ ਸੰਦੀਪ ਬਹਿਲ, ਏ.ਡੀ.ਓ. ਸ਼੍ਰੀ ਨਵਿੰਦਰਪਾਲ ਸਿੰਘ, ਏ.ਡੀ.ਓ. ਸ੍ਰੀ ਰਾਜੇਸ਼ ਨੈਣ, ਮੈਨੇਜਰ, ਐਫ.ਸੀ.ਸੀ.ਬੀ., ਮਿੱਲ ਦੇ ਜਨਰਲ ਮੈਨੇਜਰ ਸ੍ਰੀ ਗਿਰੀਸ਼ ਚੰਦਰਾ ਸ਼ੁਕਲਾ, ਸਮੂਹ ਵਿਭਾਗਾਂ ਦੇ ਮੁਖੀ ਅਤੇ ਮਿੱਲ ਕਰਮਚਾਰੀਆਂ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਸੱਜਣ ਅਤੇ ਗੰਨਾ ਕਾਸ਼ਤਕਾਰ ਵੀ ਹਾਜ਼ਰ ਸਨ ।