← ਪਿਛੇ ਪਰਤੋ
ਨਵੀਂ ਦਿੱਲੀ, 3 ਦਸੰਬਰ 2020 - ਐਮ.ਡੀ.ਐਚ. ਮਸਾਲਿਆਂ ਦੇ ਮਾਲਕ ਮਹਾਸ਼ੇ ਧਰਮਪਾਲ ਗੁਲਾਟੀ ਦਾ 98 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ ਹੈ। ਧਰਮਪਾਲ ਗੁਲਾਟੀ ਨੇ ਵੀਰਵਾਰ ਸਵੇਰੇ ਆਖ਼ਰੀ ਸਾਹ ਲਏ।
ਮੀਡੀਆ ਰਿਪੋਰਟਾਂ ਅਨੁਸਾਰ ਗੁਲਾਟੀ ਪਿਛਲੇ ਤਿੰਨ ਹਫ਼ਤਿਆਂ ਤੋਂ ਦਿੱਲੀ ਦੇ ਇੱਕ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ। ਵੀਰਵਾਰ ਸਵੇਰੇ ਉਨ੍ਹਾਂ ਨੂੰ ਅਟੈਕ ਹੋਇਆ ਅਤੇ ਸਵੇਰੇ 5.30 ਵਜੇ ਉਨ੍ਹਾਂ ਨੇ ਆਖਰੀ ਸਾਹ ਲਿਆ।
Total Responses : 928