ਨਵੀਂ ਦਿੱਲੀ, 3 ਦਸੰਬਰ 2020 - ਬੀ ਜੇ ਪੀ ਦੀ ਸੀਨੀਅਰ ਲੀਡਰ ਲਕਛਮੀਕਾਂਤ ਚਾਵਲਾ ਨੇ ਕਿਸਾਨਾਂ ਦੇ ਹੱਕ 'ਚ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਆਪਣੀ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਸਰਕਾਰ ਤਾਂ ਮਾਤਾ-ਪਿਤਾ ਹੁੰਦੀ ਹੈ ਅਤੇ ਸਰਕਾਰ ਪਰਜਾ ਨਾਲ ਜਿੱਦ ਨਹੀਂ ਕਰਦੀ ਹੁੰਦੀ। ਉਹ ਕਿਸਾਨਾਂ ਕੋਲ ਆਉਣ ਅਤੇ ਉਨ੍ਹਾਂ ਦੀ ਗੱਲ ਸੁਣਨ ਅਤੇ ਉਨ੍ਹਾਂ ਦੀ ਜਾਇਜ਼ ਮੰਗਾਂ ਦੀ ਪੂਰਤੀ ਕੀਤੀ ਜਾਵੇ।
ਉਨ੍ਹਾਂ ਅੱਗੇ ਕਿਹਾ ਕਿ ਜੇ ਕੁੱਝ ਗਲਤ ਹੈ ਤਾਂ ਹੀ ਪੰਜਾਬ ਤੋਂ ਬਿਨਾਂ ਬਾਕੀ ਸੂਬਿਆਂ ਦੇ ਕਿਸਾਨ ਵੀ ਇਸ ਬਿਲ ਦੇ ਵਿਰੋਧ 'ਚ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਕੁੱਝ ਲੀਡਰਾਂ ਨੇ ਪੰਜਾਬ ਦੇ ਕਿਸਾਨਾਂ ਨੂੰ ਖਾਲਿਸਤਾਨੀ ਆਖਿਆ ਹੈ ਉਨ੍ਹਾਂ ਨੂੰ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ।
ਉੱਥੇ ਹੀ ਉਨ੍ਹਾਂ ਵੱਲੋਂ ਕਿਸਾਨਾਂ ਦੀ ਤਾਰੀਫ ਵੀ ਕੀਤੀ ਗਈ ਅਤੇ ਕਿਹਾ ਕਿ ਉਨ੍ਹਾਂ ਨੂੰ ਕਿਸਾਨਾਂ 'ਤੇ ਮਾਣ ਹੈ ਜਿਸ ਤਰ੍ਹਾਂ ਉਨ੍ਹਾਂ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਕਿਸੇ ਵੀ ਸਰਕਾਰੀ ਸੰਪੱਤੀ ਨੂੰ ਨੁਕਸਾਨ ਨਹੀਂ ਪਹੁੰਚਾਇਆ ਗਿਆ।