← ਪਿਛੇ ਪਰਤੋ
ਜਗਦੀਸ਼ ਥਿੰਦ
ਫਾਜ਼ਿਲਕਾ, 3 ਦਸੰਬਰ ਫਾਜ਼ਿਲਕਾ ਦੇ ਵਿਧਾਇਕ ਸ. ਦਵਿੰਦਰ ਸਿੰਘ ਘੁਬਾਇਆ ਵੱਲੋਂ ਹਲਕੇ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਲਈ ਕੈਬਨਿਟ ਮੰਤਰੀ ਸਹਿਕਾਰਤਾ ਵਿਭਾਗ ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਕੈਬਨਿਟ ਮੰਤਰੀ ਨੂੰ ਮਿਲ ਕੇ ਹਲਕੇ ਦੀਆਂ ਮੁਸ਼ਕਲਾਂ ਬਾਰੇ ਜਾਣੂੰ ਕਰਵਾਇਆ। ਕੈਬਨਿਟ ਮੰਤਰੀ ਨੇ ਵਿਧਾਇਕ ਰਾਹੀਂ ਲੋਕਾਂ ਨੂੰ ਭਰੋਸਾ ਦਵਾਇਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਰਾਸ਼ੀ ਸਬੰਧੀ ਕੋਈ ਮੁਸ਼ਕਲ ਨਹੀ ਆਉਣ ਦਿੱਤੀ ਜਾਵੇਗੀ। ਵਿਧਾਇਕ ਸ. ਘੁੁਬਾਇਆ ਨੇ ਕਿਹਾ ਕਿ ਗੰਨੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਰਾਸ਼ੀ ਸਮੇਂ ਸਿਰ ਕਰਵਾਉਣ ਲਈ ਪੰਜਾਬ ਸਰਕਾਰ ਵਚਨਬਧ ਹੈ।ਉਨ੍ਹਾਂ ਕਿਹਾ ਕਿ ਹਲਕੇ ਅੰਦਰ ਗੰਨੇ ਦੀ ਕਾਸ਼ਤ ਕਰਨ ਵਾਲੇ ਕਿਸਾਨ ਦੀ ਗਿਣਤੀ ਹੋਰਨਾਂ ਫਸਲ ਬੀਜਣ ਵਾਲੇ ਕਿਸਾਨਾਂ ਨਾਲੋ ਘਟ ਹੈ, ਸੋ ਉਨ੍ਹਾਂ ਨੂੰ ਭਵਿੱਖ ਵਿਚ ਸਮੇਂ ਸਿਰ ਰਾਸ਼ੀ ਮੁਹੱਈਆ ਕਰਵਾਉਣ ਵਿਚ ਕੋਈ ਢਿੱਲ ਮੱਠ ਨਹੀਂ ਹੋਵੇਗੀ। ਕੈਬਨਿਟ ਮੰਤਰੀ ਦੇ ਕਹਿਣ ਮੁਤਾਬਕ ਵਿਧਾਇਕ ਨੇ ਕਿਸਾਨ ਵੀਰਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਨੂੰ ਬਕਾਇਆ ਰਾਸ਼ੀ ਜਲਦ ਦਵਾਈ ਜਾਵੇਗੀ ਅਤੇ ਭਵਿੱਖ ਵਿਚ ਕਾਸ਼ਤਕਾਰਾਂ ਨੂੰ ਉਨ੍ਹਾਂ ਦੀ ਫਸਲ ਦੀ ਰਾਸ਼ੀ ਸਮੇਂ ਸਿਰ ਮੁਹੱਈਆ ਕਰਵਾਉਣ ਵਿਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਰਾਖੀ ਅਤੇ ਹਿੱਤਾਂ ਲਈ ਹਰ ਸਮੇਂ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜ਼ੋੜ ਕੇ ਖੜੀ ਹੈ।
Total Responses : 939