ਪਰਵਿੰਦਰ ਸਿੰਘ ਕੰਧਾਰੀ
- ਦਸੰਬਰ ਮਹੀਨੇ ਕੀਤਾ ਜਾਵੇਗਾ 5 ਰੁਜ਼ਗਾਰ ਮੇਲਿਆਂ ਦਾ ਆਯੋਜਨ
ਫਰੀਦਕੋਟ, 4 ਦਸੰਬਰ 2020 - ਪੰਜਾਬ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੋਕੇ ਮੁੱਹਈਆ ਕਰਵਾਉਣ ਦੇ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ-ਕਮ-ਸੀ ਈ ਓ ਡੀ.ਬੀ.ਈ.ਈ, ਫਰੀਦਕੋਟ ਪ੍ਰੀਤ ਮਹਿੰਦਰ ਸਿੰਘ ਸਹੋਤਾ ਦੀਆਂ ਹਦਾਇਤਾਂ ਅਨੁਸਾਰ ਦਸੰਬਰ ਮਹੀਨੇ ਵਿੱਚ 09-12-2020 ਨੂੰ ਯੂਨਿਵਰਸਿਟੀ ਕਾਲਜ, ਜੈਤੋ, 14-12-2020 ਨੂੰ ਜ਼ਿਲ੍ਹਾ, ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਰੀਦਕੋਟ, 16-12-2020 ਨੂੰ ਬੀ ਡੀ ਪੀ ਓ ਦਫਤਰ ਕੋਟਕਪੂਰਾ, 18-12-2020 ਨੂੰ ਜ਼ਿਲ੍ਹਾ, ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਰੀਦਕੋਟ, 22-12-2020 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਾਦਿਕ ਵਿਖੇ ਸਵੈ-ਰੋਜ਼ਗਾਰ ਮੇਲੇ ਲਗਾਏ ਜਾਣੇ ਹਨ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਵਿਸ਼ਾਲ ਚਾਵਲਾ ਨੇ ਦਿੱਤੀ।
ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਵਿਸ਼ਾਲ ਚਾਵਲਾ ਨੇ ਦੱਸਿਆ ਕਿ ਇਸ ਵਿੱਚ ਸਵੈ-ਰੋਜ਼ਗਾਰ ਕਰਨ ਦੇ ਚਾਹਵਾਨ ਬੇਰੋਜ਼ਗਾਰ ਵਿਅਕਤੀਆਂ ਨੂੰ ਲੋਨ ਮੁਹਇਆ ਕਰਵਾਇਆ ਜਾਂਣਾ ਹੈ। ਇਸ ਸਬੰਧੀ ਸਵੈ-ਰੋਜ਼ਗਾਰ ਕਰਨ ਦੇ ਚਾਹਵਾਨ ਵਿਅਕਤੀ ਆਪਣੇ ਅਸਲ ਦਸਤਾਵੇਜ਼ (ਸਮੇਤ ਫੋਟੋ ਕਾਪੀਆਂ) ਜਿਵੇਂ ਕਿ ਆਪਣੀ ਪੜ੍ਹਾਈ ਦੇ ਸਰਟੀਫਿਕੇਟ, ਆਧਾਰ ਕਾਰਡ, ਪੈਨ ਕਾਰਡ, ਜਾਤੀ ਸਰਟੀਫਿਕੇਟ ਆਦਿ ਆਪਣੇ ਨਾਲ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ:9988350193 ਤੇ ਸੰਪਰਕ ਕੀਤਾ ਜਾਵੇ।